ਅਕਾਲੀ -ਭਾਜਪਾ ਦੇ ਸ਼ਾਸਨ ਵੇਲੇ ਲਏ ਗਏ ਫੈਸਲਿਆਂ ਨੂੰ ਪੂਰਾ ਕਰ ਸਕਦੀ ਹੈ ਕੈਪਟਨ ਸਰਕਾਰ !
ਪੰਜਾਬੀ ਡੈਸਕ :- ਬੁਧਵਾਰ ਨੂੰ ਪੰਜਾਬ ਕੈਬਿਨੇਟ ਦੀ ਮੀਟਿੰਗ ਆਯੋਜਿਤ ਕੀਤੀ ਗਈ ਹੈ। ਇਸ ਮੀਟਿੰਗ ‘ਚ ਕਿਸਾਨਾਂ ਦੀ ਪਰੇਸ਼ਾਨੀਆਂ ਅਤੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਬਾਰੇ ਅਪਣਾਏ ਅੜਿੱਕੇ ਵਤੀਰੇ ‘ਤੇ ਵਿਚਾਰ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ, ਮੀਟਿੰਗ ‘ਚ ਅਕਾਲੀ-ਭਾਜਪਾ ਗੱਠਜੋੜ ਦੇ 10 ਸਾਲਾਂ ਦੇ ਸ਼ਾਸਨ ਤਹਿਤ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਦਸ ਦਈਏ ਅਕਾਲੀ -ਭਾਜਪਾ ਦੇ ਸ਼ਾਸਨ ਦੌਰਾਨ ਪੰਜਾਬ ਵਿੱਚ ਕਈ ਕਿਸਾਨ ਅੰਦੋਲਨ ਕੀਤੇ ਗਏ ਹਨ ਅਤੇ ਸੈਂਕੜਾ ਕਿਸਾਨਾਂ ‘ਤੇ ਪੁਲਿਸ ਮਾਮਲੇ ਵੀ ਦਰਜ ਹਨ।
ਕਿਆਸ ਲਾਏ ਜਾ ਰਹੇ ਹਨ ਕਿ, ਮੀਟਿੰਗ ‘ਚ ਮੁੱਖ ਮੰਤਰੀ ਇਨ੍ਹਾਂ ਨੂੰ ਵਾਪਸ ਲੈਣ ‘ਤੇ ਵੀ ਫੈਸਲਾ ਲੈ ਸਕਦੇ ਹਨ। ਦਸ ਦਈਏ ਕਿਸਾਨ ਸੂਬਾ ਸਰਕਾਰ ਤੋਂ ਪਿਛਲੇ ਲੰਬੇ ਸਮੇਂ ਤੋਂ ਇਸ ਦੀ ਮੰਗ ਵੀ ਕਰ ਰਹੀ ਹੈ ਅਤੇ ਹੁਣ ਵਿਧਾਨਸਭਾ ਚੋਣਾਂ ਵੀ ਬਹੁਤਾ ਦੂਰ ਨਹੀਂ। ਇਸ ਲਈ ਵਧੇਰੇ ਕੈਬਿਨੇਟ ਮੰਤਰੀ ਚਾਹੁੰਦੇ ਹਨ ਕਿ, ਕਿਸਾਨਾਂ ਦੇ ਪਰਿਵਾਰਾਂ ਦੀ ਮੁਸ਼ਕਿਲਾਂ ਦਾ ਛੇਤੀ ਹੱਲ ਕੱਢਿਆ ਜਾਵੇ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਤੋਂ ਅਪੀਲ ਕੀਤੀ ਹੈ ਕਿ, ਉਹ ਕਰਜੇ ਤੋਂ ਛੁਟਕਾਰੇ ਲਈ ਖੁਦਕੁਸ਼ੀਆਂ ਦਾ ਰਸਤਾ ਨਾ ਚੁਣਨ।

ਸੂਬਾ ਕਿਸਾਨ ਨੇਤਾ ਹਰਮੀਤ ਸਿੰਘ ਕਾਦੀਆਂ ਨੇ ਵੀ ਕਿਸਾਨਾਂ ਦੇ ਹੱਕ ‘ਚ ਕਿਹਾ ਕਿ, ਕਿਸਾਨ ਸੰਘਰਸ਼ ਦੌਰਾਨ ਜਿਨ੍ਹਾਂ ਦੀ ਮੌਤ ਹੋਈ ਹੈ ਜਾਂ ਜਿਨ੍ਹਾਂ ਨੇ ਖ਼ੁਦਕੁਸ਼ੀ ਕੀਤੀ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਤੋਂ ਮਦਦ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਲਈ ਇਕ ਸਬ ਕਮੇਟੀ ਦਾ ਗਠਨ ਕੀਤਾ ਜਾਵੇ।
ਭਾਜਪਾ -ਅਕਾਲੀ ਦੇ ਸਮੇਂ ‘ਚ ਕੀਤੇ ਨੌਕਰੀਆਂ ਦੇ ਵਾਅਦੇ ‘ਤੇ ਵੀ ਹੋ ਸਕਦੀ ਚਰਚਾ
ਹਾਲ ਹੀ ਵਿੱਚ ਸਰਕਾਰ ਨੇ ਵੱਖ- ਵੱਖ ਵਿਭਾਗਾਂ ਵਿੱਚ ਨਵੀਆਂ ਅਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਮੰਤਰੀ ਮੰਡਲ ਦੀ ਬੈਠਕ ਵਿੱਚ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਸ ਸਮੇਂ ਦੌਰਾਨ, ਕਿਹੜੇ ਵਿਭਾਗ ਵਿੱਚ ਕਿੰਨੀਆਂ ਅਸਾਮੀਆਂ ਖਾਲੀ ਹਨ ਅਤੇ ਇਨ੍ਹਾਂ ਨੂੰ ਭਰਨ ਲਈ ਕਿਹੜੀ ਪ੍ਰਕਿਰਿਆ ਅਪਣਾਈ ਜਾਣੀ ਚਾਹੀਦੀ ਹੈ, ਇਨ੍ਹਾਂ ਸਾਰੀਆਂ ਗੱਲਾਂ ਉੱਤੇ ਵਿਚਾਰ-ਵਟਾਂਦਰੇ ਹੋਣਗੇ। ਸਰਕਾਰ ਉੱਤੇ ਸੰਭਾਵਤ ਵਿੱਤੀ ਦਬਾਅ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ। ਪਿਛਲੀ ਕੈਬਨਿਟ ਮੀਟਿੰਗ ਵਿੱਚ ਇੱਕ ਲੱਖ ਸਰਕਾਰੀ ਅਹੁਦਿਆਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਗਿਆ ਸੀ। ਦਸ ਦਈਏ ਇਹ ਵਾਅਦੇ ਭਾਜਪਾ -ਅਕਾਲੀ ਸ਼ਾਸਨ ਦੇ ਸਮੇਂ ਕੀਤੇ ਗਏ ਸੀ, ਜਿਨ੍ਹਾਂ ਨੂੰ ਮੌਜੂਦਾ ਸਰਕਾਰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਕੇਂਦਰ ਦੇ ਖ਼ਿਲਾਫ਼ ਮੰਤਰੀਆਂ ਦਾ ਰੋਸ ਪ੍ਰਦਰਸ਼ਨ
ਨਾਲ ਹੀ ਦਸ ਦਈਏ ਕਿ, ਕੇਂਦਰ ਦੀ ਮੋਦੀ ਸਰਕਾਰ ਖਿਲਾਫ ਕਾਂਗਰਸ ਸਰਕਾਰ ਦੇ ਮੰਤਰੀ ਤੇ ਵਿਧਾਇਕ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਰੋਸ ਪ੍ਰਦਰਸ਼ਨ ਕਰਨਗੇ। ਇਹ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਕਮਜ਼ੋਰ ਨੀਤੀਆਂ ਬਾਰੇ ਜਾਣੂ ਕਰਵਾਉਂਣਗੇ।