ਅਟਲ ਬਿਹਾਰੀ ਵਾਜਪਾਈ ਜੀ ਦੇ 96 ਵੀਂ ਜਨਮ ਦਿਵਸ ਮੌਕੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਵਲੋਂ ਭੇਂਟ ਕੀਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 96 ਵੀਂ ਜਨਮ ਵਰੇਗੰਢ ਮੌਕੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਵੀ ਸਵਰਗੀ ਪ੍ਰਧਾਨ ਮੰਤਰੀ ਦੀ ਸਦਾਈਵ ਅਟਲ ਸਮਾਧੀ ਨੂੰ ਦਿੱਲੀ ਵਿਖੇ ਸ਼ਰਧਾਂਜਲੀ ਭੇਟ ਕੀਤੀ।
ਅਟੱਲ ਜੀ ਦੇ ਯਾਦਗਾਰ ਸਥਲ ਵੱਲ ਜਾਣ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ‘ਤੇ ਵੀ ਇੱਕ ਵੀਡੀਓ ਸਾਂਝਾ ਕਰਦਿਆਂ ਕਿਹਾ ਕਿ, ਇਕ ਮਜ਼ਬੂਤ ਅਤੇ ਖੁਸ਼ਹਾਲ ਭਾਰਤ ਦੇ ਨਿਰਮਾਣ ਲਈ ਵਾਜਪਾਈ ਜੀ ਦੀਆਂ ਕੋਸ਼ਿਸ਼ਾਂ ਹਮੇਸ਼ਾਂ ਯਾਦ ਕੀਤੀਆਂ ਜਾਣਗੀਆਂ। ਅੱਜ ਪ੍ਰਧਾਨ ਮੰਤਰੀ ਮੋਦੀ “ਅਟੱਲ ਬਿਹਾਰੀ ਵਾਜਪਾਈ ਇਨ ਪਾਰਲਿਆਮੇਂਟ ” ਨਾਮ ਦੀ ਯਾਦਗਾਰ ਕਿਤਾਬ ਵੀ ਜਾਰੀ ਕਰਨਗੇ। ਲੋਕ ਸਭਾ ਸਕੱਤਰੇਤ ਦੁਆਰਾ ਪ੍ਰਕਾਸ਼ਤ ਕਿਤਾਬ ਵਿੱਚ ਸਾਬਕਾ ਪ੍ਰਧਾਨ ਮੰਤਰੀ ਦੇ ਜੀਵਨ ਅਤੇ ਕਾਰਜਾਂ ‘ਤੇ ਚਾਨਣਾ ਪਾਇਆ ਗਿਆ ਹੈ ਅਤੇ ਸੰਸਦ ਵਿੱਚ ਉਨ੍ਹਾਂ ਦੇ ਮਹੱਤਵਪੂਰਣ ਭਾਸ਼ਣ ਬਾਰੇ ਦੱਸਿਆ ਗਿਆ ਹੈ। ਕਿਤਾਬ ਵਿੱਚ ਉਨ੍ਹਾਂ ਦੇ ਜਨਤਕ ਜੀਵਨ ਦੀਆਂ ਕੁਝ ਦੁਰਲੱਭ ਤਸਵੀਰਾਂ ਵੀ ਸ਼ਾਮਿਲ ਹਨ।

ਇਸ ਦਿਨ ਨੂੰ ਗਵਰਨੈਂਸ ਡੇਅ ਵਜੋਂ ਵੀ ਮਨਾਇਆ ਜਾਂਦਾ ਹੈ। ਇਹ ਪੁਸਤਕ ਸੰਸਦ ਦੇ ਕੇਂਦਰੀ ਹਾਲ ‘ਚ ਇਕ ਸਮਾਰੋਹ ਵਿੱਚ ਜਾਰੀ ਕੀਤੀ ਜਾਵੇਗੀ। ਇਹ ਪੁਸਤਕ ਸੰਸਦ ਦੇ ਕੇਂਦਰੀ ਹਾਲ ‘ਚ ਇਕ ਸਮਾਰੋਹ ਦੌਰਾਨ ਜਾਰੀ ਕੀਤੀ ਜਾਵੇਗੀ। ਮਰਹੂਮ ਨੇਤਾ ਅਟੱਲ ਬਿਹਾਰੀ ਵਾਜਪਾਈ ਨੂੰ 2015 ਵਿੱਚ ਭਾਰਤ ਰਤਨ ਨਾਲ ਨਾਵਾਜੇ ਗਏ ਸੀ। ਉਨ੍ਹਾਂ ਨੂੰ ਸਰਬੋਤਮ ਸੰਸਦ ਮੈਂਬਰ ਲਈ 1994 ‘ਚ ਗੋਵਿੰਦ ਬੱਲਭ ਪੰਤ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।