ਅਰੁਣ ਜੇਤਲੀ ਦੇ ਜਨਮਦਿਨ ਮੌਕੇ ਭਾਜਪਾ ਨੇਤਾਵਾਂ ਨੇ ਉਨ੍ਹਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

ਪੰਜਾਬੀ ਡੈਸਕ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਦਿੱਲੀ ‘ਚ ਅਰੁਣ ਜੇਤਲੀ ਨੂੰ ਉਨ੍ਹਾਂ ਦੇ 68ਵੇਂ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਫਿਰੋਜ਼ ਸ਼ਾਹ ਕੋਟਲਾ ਸਟੇਡੀਅਮ, ਜਿਸਨੂੰ ਹੁਣ ਅਰੁਣ ਜੇਤਲੀ ਸਟੇਡੀਅਮ ਦੇ ਨਾਮ ਵਜੋਂ ਵੀ ਜਾਣਿਆ ਜਾਂਦਾ ਹੈ, ਵਿਖੇ ਸਾਬਕਾ ਵਿੱਤ ਮੰਤਰੀ ਮਰਹੂਮ ਅਰੁਣ ਜੇਤਲੀ ਦੇ ਛੇ ਫੁੱਟ ਲੰਬੇ ਬੁੱਤ ਦਾ ਉਦਘਾਟਨ ਕੀਤਾ ਗਿਆ।

ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਯਾਦ ਕਰਦਿਆਂ ਕਿਹਾ, “ਭਾਰਤੀ ਰਾਜਨੀਤੀ ‘ਚ ਉਨ੍ਹਾਂ ਦਾ ਯੋਗਦਾਨ ਤੇ ਦੇਸ਼ ਲਈ ਜੋਸ਼ ਅਤੇ ਸੇਵਾ ਦੀ ਭਾਵਨਾ ਹਮੇਸ਼ਾ ਚੇਤੇ ਰਹੇਗੀ”। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਅਰੁਣ ਜੇਤਲੀ ਨੂੰ ਯਾਦ ਕਰਦਿਆਂ ਟਵੀਟ ਕੀਤਾ।

ਬੀਜੇਪੀ ਪ੍ਰਧਾਨ ਜੇ ਪੀ ਨੱਡਾ ਨੇ ਸਾਬਕਾ ਵਿੱਤ ਮੰਤਰੀ ਨੂੰ “ਭਾਸ਼ਣਕਾਰ” ਅਤੇ “ਸਮਰੱਥ ਰਣਨੀਤੀਕਾਰ” ਵਜੋਂ ਯਾਦ ਕੀਤਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ, ਅਰੁਣ ਜੇਤਲੀ ਨੂੰ ਭਾਰਤ ਦੇ ਜਨਤਕ ਜੀਵਨ ‘ਚ ਉਨ੍ਹਾਂ ਦੇ ਯੋਗਦਾਨ ਅਤੇ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਅਰੁਣ ਜੇਤਲੀ 1999 ਤੋਂ 2013 ਤੱਕ 14 ਸਾਲ ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ (ਡੀਡੀਸੀਏ) ਦੇ ਪ੍ਰਧਾਨ ਰਹੇ ਅਤੇ 24 ਅਗਸਤ, 2019 ਨੂੰ ਉਹ ਦੁਨੀਆ ਨੂੰ ਅਲਵਿਦਾ ਕਹਿ ਗਏ।

MUST READ