ਈਟੀਟੀ, ਟੀਈਟੀ-ਪਾਸ ਬੇਰੁਜ਼ਗਾਰ ਪ੍ਰਦਰਸ਼ਨਕਾਰੀ ਨੂੰ ਪਟਿਆਲਾ ਪੁਲਿਸ ਨੇ ਕੀਤਾ ਗਿਰਫ਼ਤਾਰ

ਐਤਵਾਰ ਨੂੰ ਪਟਿਆਲਾ ਪੁਲਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕਰ ਰਹੇ ਈਟੀਟੀ ਅਤੇ ਟੀਈਟੀ-ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫਤਾਰ ਕੀਤਾ। ਦਸ ਦਈਏ ਆਪਣੇ ਹੱਕ ਦੀ ਲੜਾਈ ਲਈ ਬੇਰੁਜ਼ਗਾਰ ਈ.ਟੀ.ਟੀ. ਪਾਸ ਅਧਿਆਪਕ ਯੂਨੀਅਨ ਦੇ ਮੈਂਬਰ ਬਕਾਇਦਾ ਨੌਕਰੀਆਂ ਦੀ ਮੰਗ ਦੇ ਹੱਕ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਬੇਰੁਜ਼ਗਾਰ ਅਧਿਆਪਕ ਸ਼ਨੀਵਾਰ ਸੇਵਰ ਤੋਂ ਸ਼ਹਿਰ ਦੇ ਪੋਲੋ ਗਰਾਉਂਡ ਨੇੜੇ ਪ੍ਰਦਰਸ਼ਨ ਕਰ ਰਹੇ ਸਨ, ਜਦੋਂ ਮਾਮਲਾ ਅਣਸੁਲਝਿਆ ਰਿਹਾ ਤਾਂ ਅਧਿਆਪਕਾਂ ਨੇ ਸਾਰੀ ਰਾਤ ਇਸ ਜਗ੍ਹਾ ‘ਤੇ ਰੋਸ ਪ੍ਰਦਰਸ਼ਨ ਕੀਤਾ। ਐਤਵਾਰ ਸਵੇਰੇ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪ੍ਰਦਰਸ਼ਨਕਾਰੀ ਆਪਣੀ ਜਿੱਦ ‘ਤੇ ਡੱਟੇ ਰਹੇ। ਅੰਤ ‘ਚ ਪੁਲਿਸ ਨੇ ਇਨ੍ਹਾਂ ਪ੍ਰਦਰਸ਼ਨਕਾਰੀ ਅਧਿਆਪਕਾਂ ‘ਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਕੇਸ ਦਰਜ ਕਰ ਕੁਝ ਪ੍ਰਦਰਸ਼ਨਕਾਰੀ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ।

MUST READ