ਕਿਸਾਨਾਂ ਦਾ ਸਮਰਥਨ ਕਰਨ ਵਾਲੇ ਆੜ੍ਹਤੀਆਂ ਦੇ ਘਰ ਪਈ Income Tax ਦੀ ਰੇਡ

ਪ੍ਰਾਪਤ ਜਾਣਕਾਰੀ ਮੁਤਾਬਿਕ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸਮਰਥਨ ਕਰਨ ਵਾਲੇ ਆੜ੍ਹਤੀਆਂ ਅਤੇ ਕਾਰੋਬਾਰੀਆਂ ਦੇ ਦਫ਼ਤਰਾਂ ਅਤੇ ਘਰਾਂ ‘ਚ ਸ਼ਨੀਵਾਰ 19 ਦਸੰਬਰ ਨੂੰ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸਰਕਾਰ ਦੇ ਇਸ ਕਦਮ ਦੀ ਸਖਤ ਨਿੰਦਾ ਕੀਤੀ ਹੈ।

ਦਸ ਦਈਏ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਾਲੇ ਖੇਤੀ ਕਾਨੂੰਨ ਖਿਲਾਫ ਪੰਜਾਬ ਤੇ ਹਰਿਆਣਾ ਦੇ ਕਿਸਾਨ ਪਿਛਲੇ 24 ਦਿਨਾਂ ਤੋਂ ਦਿੱਲੀ ਬਾਰਡਰ ‘ਤੇ ਧਰਨਾ ਦੇ ਰਹੇ ਹਨ। ਜਿੱਥੇ ਦੇਸ਼ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਮੋਰਚਾ ਬਣਾ ਕੇ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ‘ਚ ਕਿਸਾਨਾਂ ਦੇ ਸਮਰਥਨ ਵਿੱਚ ਵੱਡੀ ਗਿਣਤੀ ‘ਚ ਆੜ੍ਹਤੀ ਅਤੇ ਮੰਡੀ ਕਾਰੋਬਾਰੀ ਵੀ ਸ਼ਾਮਿਲ ਹਨ, ਜਿਨ੍ਹਾਂ ਦੇ ਘਰ ਅਤੇ ਦਫਤਰ ‘ਚ ਇਨਕਮ ਟੈਕਸ ਡਿਪਾਰਟਮੈਂਟ ਵਲੋਂ ਰੇਡ ਪਈ ਹੈ।

‘Won’t be taken in by political theatrics’

ਇਸ ਬਾਰੇ ਮੀਡਿਆ ਨਾਲ ਮੁਖ਼ਾਤਿਬ ਹੁੰਦੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਨੇ ਜੰਬਕਾਰੀ ਦਿੱਤੀ ਕਿ ਜਿੱਥੇ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਲਈ ਟਾਲਾ ਵੱਟਿਆ ਹੋਇਆ ਹੈ , ਉੱਥੇ ਹੀ ਦੂਜੇ ਪਾਸੇ ਇਨ੍ਹਾਂ ਕਾਨੂੰਨਾਂ ਨੂੰ ਸਹੀ ਸਾਬਿਤ ਕਰਨ ਲਈ ਵੱਖੋ -ਵੱਖਰੀ ਬਿਆਨਬਾਜ਼ੀ ਕਰ ਰਹੀ ਹੈ।

MUST READ