ਕਿਸਾਨਾਂ ਦੇ ਸਮਰਥਨ ‘ਚ ਅੰਨਾ ਹਜ਼ਾਰੇ ਕਰਨਗੇ ਅੰਦੋਲਨ
ਪੰਜਾਬੀ ਡੈਸਕ :- ਸਮਾਜ ਸੇਵੀ ਅੰਨਾ ਹਜ਼ਾਰੇ ਨੇ ਸੋਮਵਾਰ ਨੂੰ ਕਿਹਾ ਕਿ, ਦਿੱਲੀ ‘ਚ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਦੀਆਂ ਮੰਗਾ ਮੰਗਾਂ ‘ਤੇ ਕੇਂਦਰ ਸਰਕਾਰ ਨੇ ਪੱਕਾ ਫੈਸਲਾ ਨਾ ਲਿਆ ਤਾਂ ਉਹ ਕਿਸਾਨਾਂ ਨਾਲ ਜੁੜੇ ਮੁੱਦਿਆਂ ‘ਤੇ 1 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਅੰਦੋਲਨ ਸ਼ੁਰੂ ਕਰਨਗੇ। ਨਾਲ ਲੱਗਦੇ ਅਹਿਮਦਨਗਰ ਜਿਲ੍ਹੇ ‘ਚ ਉਨ੍ਹਾਂ ਦੇ ਜੱਦੀ ਪਿੰਡ ਰਾਲੇਗਣ ਸਿੱਧੀ ‘ਚ ਜਾਰੀ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਤੋਂ ਦਿੱਲੀ ‘ਚ ਉਨ੍ਹਾਂ ਨੇ ਆਪਣਾ ਵਿਰੋਧ ਪ੍ਰਦਰਸ਼ਨ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਅਤੇ ਕੇਂਦਰ ਨੂੰ ਆਪਣੇ ਅੰਦੋਲਨ ਬਾਰੇ ਸੂਚਿਤ ਕਰ ਦਿੱਤਾ ਹੈ।

ਅੰਨਾ ਹਜਾਰੇ ਨੇ ਆਪਣੇ ਅੰਦੋਲਨ ਨੂੰ ਸ਼ੁਰੂ ਕਰਨ ਦੀ ਹਲੇ ਕੋ ਮਿਤੀ ਨਹੀਂ ਦਿੱਤੀ ਹੈ। ਅੰਨਾ ਹਜ਼ਾਰੇ ਨੇ ਕਿਹਾ ਕਿ, ਉਹ ਪਿਛਲੇ ਤਿੰਨ ਸਾਲਾਂ ਤੋਂ ਕਾਸ਼ਤਕਾਰਾਂ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਨੇ ਮਸਲਿਆਂ ਦੇ ਹੱਲ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਜੁੜੀਆਂ ਵੱਖ- ਵੱਖ ਮੰਗਾਂ ਲਈ, ਉਨ੍ਹਾਂ ਪਹਿਲਾਂ 21 ਮਾਰਚ, 2018 ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਭੁੱਖ ਹੜਤਾਲ ਤੇ ਲੰਬੇ ਸਮੇ ਤੱਕ ਬੈਠੇ ਸੀ।

14 ਦਸੰਬਰ ਨੂੰ, ਹਜ਼ਾਰੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਇੱਕ ਪੱਤਰ ਲਿਖ ਕੇ ਚੇਤਾਵਨੀ ਦਿੱਤੀ ਕਿ ਜੇਕਰ ਖੇਤੀਬਾੜੀ ਲਾਗਤ ਅਤੇ ਕੀਮਤਾਂ ਕਮਿਸ਼ਨ (ਸੀਏਸੀਪੀ) ਨੂੰ ਐਮਐਸ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਖੁਦਮੁਖਤਿਆਰੀ ਦੇਣ ਵਰਗੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਅਣਮਿਥੇ ਸਮੇ ਲਈ ਭੁੱਖ ਹੜਤਾਲ ਕਰਨਗੇ। ਭਾਜਪਾ ਦੇ ਸੀਨੀਅਰ ਨੇਤਾ ਅਤੇ ਮਹਾਰਾਸ਼ਟਰ ਵਿਧਾਨ ਸਭਾ ਦੇ ਸਾਬਕਾ ਸਪੀਕਰ ਹਰੀਭੌ ਬਗੜੇ ਨੇ ਹਾਲ ਹੀ ਵਿੱਚ ਉਨ੍ਹਾਂ ਨੂੰ ਕੇਂਦਰ ਵੱਲੋਂ ਪੇਸ਼ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵੇਰਵੇ ਦੱਸਣ ਲਈ ਅੰਨਾ ਹਜ਼ਾਰੇ ਨਾਲ ਮੁਲਾਕਾਤ ਕੀਤੀ। ਅੰਨਾ ਹਜ਼ਾਰੇ ਨੇ 8 ਦਸੰਬਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨ ਸੰਗਠਨਾਂ ਵੱਲੋਂ ਬੁਲਾਈ ਭਾਰਤ ਬੰਦ ਦੇ ਸਮਰਥਨ ਵਿੱਚ 8 ਦਸੰਬਰ ਨੂੰ ਵਰਤ ਰੱਖਿਆ ਸੀ।