ਕਿਸਾਨਾਂ ਨਾਲ ਦੇਸ਼ ਦੇ ਦੁਸ਼ਮਣਾਂ ਵਰਗਾ ਕੀਤਾ ਜਾ ਰਿਹਾ ਸਲੂਕ – ਸੁਖਬੀਰ ਸਿੰਘ ਬਾਦਲ
ਪੰਜਾਬੀ ਡੈਸਕ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨਾਲ ਝੜਪ ਕਰਨ ਅਤੇ ਉਨ੍ਹਾਂ ਨੂੰ ਨਵੀਂ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਦੀ ਨਿਖੇਧੀ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ, “ਹਰਿਆਣਾ ਸਰਕਾਰ ਨੇ ਸ਼ਾਂਤਮਈ ਢੰਗ ਨਾਲ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਦਿਆਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ਵਿਰੁੱਧ ਜਬਰ ਅਤੇ ਜ਼ੁਲਮ ਦਾ ਸਹਾਰਾ ਲੈ ਕੇ ਸੰਵਿਧਾਨ ਦਿਵਸ ‘ਤੇ ਹੀ ਸੰਵਿਧਾਨ ਦੀ ਉਲੰਘਣਾ ਕੀਤੀ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ, “ਪਾਣੀ ਦੀਆਂ ਬੌਛਾਰਾਂ ਬੇਇਨਸਾਫੀ ਵਿਰੁੱਧ ਜਮਹੂਰੀ ਵਿਰੋਧ ਪ੍ਰਦਰਸ਼ਨ ਦੀ ਅੱਗ ਨੂੰ ਠੰਡਾ ਨਹੀਂ ਹੋਣ ਦੇਣਗੀਆਂ। ” ਨਾਲ ਹੀ ਉਨ੍ਹਾਂ ਕਿਹਾ ਕਿ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ਅਨੁਸਾਰ ਦੇਸ਼ ਦੇ “ਅੰਨਾਦਾਤ ” ਨਾਲ ਨਜਿੱਠਣ ਲਈ ਦੇਸ਼ ਦੇ ਦੁਸ਼ਮਣ ਵਾਂਗ ਪੇਸ਼ ਆਏ ਨੇ।