ਕਿਸਾਨਾਂ ਲਈ ਆਈ ਖੁਸ਼ੀ ਦੀ ਖਬ਼ਰ…

ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਹੋ ਰਹੇ ਪ੍ਰਦਰਸ਼ਨ ਦੇ ਤਿੱਖਾ ਰੂਪ ਧਾਰਨ ਕਰਨ ਤੋਂ ਪਹਿਲਾਂ ਹੀ ਕਿਸਾਨਾਂ ਲਈ ਇੱਕ ਖੁਸ਼ੀ ਦਾ ਖਬ਼ਰ ਸਾਹਮਣੇ ਆਈ ਹੈ। ਦਸ ਦਇਏ ਅੱਜ ਜਿੱਥੇ ਭਾਰਤ ਬੰਦ ਦਾ ਐਲਾਨ ਹੋਇਆ ਹੈ । ਉੱਥੇ ਹੀ।ਇਸ ਹਰਿਆਣਾ ਦੇ ਕਿਸਾਨਾਂ ਨੇ ਆਪਣੇ ਆਪ ਨੂੰ ਪੰਜਾਬ ਦੇ ਕਿਸਾਨਾਂ ਤੋਂ ਵੱਖ ਦੱਸਿਆ। ਬਹਿਰਹਾਲ ਉਹ ਕੇਂਦਰ ਸਰਕਾਰ ਦੇ ਲਾਗੂ ਕੀਤੇ ਤਿੰਨ ਖੇਤੀ ਕਾਨੂੰਨ ਬਿਲ ‘ਚ ਸੋਧ ਕਰਨ ਨੂੰ ਸਵੀਕਾਰ ਕਰਨ ਲਈ ਤਿਆਰ ਹਨ।

ਜਿਵੇਂ ਅੱਜ 8 ਦਸੰਬਰ ਨੂੰ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਪੂਰੀਆਂ ਕਰਾਉਣ ਲਈ ਭਾਰਤ ਬੰਦ ਦਾ ਐਲਾਨ ਕੀਤਾ। ਨਾਲ ਹੀ ਦਸ ਦਇਏ ਕਿ 9 ਦਸੰਬਰ ਨੂੰ ਕਿਸਾਨਾਂ ਤੇ ਸਰਕਾਰ ਵਿਚਾਲੇ ਅਗਲੇ ਦੌਰ ਦੀ ਬੈਠਕ ਉਲੀਕੀ ਜਾਵੇਗੀ। ਇਸ ਦੇ ਨਾਲ ਹੀ ਬੀਤੀ ਸ਼ਾਮ ਸੋਮਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਹਰਿਆਣਾ ਦੇ ਕਿਸਾਨ ਆਗੂਆਂ ਨੇ ਮੁਲਾਕਾਤ ਕੀਤੀ ਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿੱਚ ਫੇਰ ਬਦਲ ਕਰਨ ਲਈ ਤਿਆਰ ਹੋ ਗਏ।

ਇਨ੍ਹਾਂ ਤਿੰਨ ਸੰਗਠਨਾਂ ਵੱਲੋਂ ਦਸਤਖ਼ਤ ਕੀਤੇ ਇਕ ਪਤੱਰ ‘ਚ ਸਪਸ਼ਟ ਕਿਹਾ ਗਿਆ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਜਥੇਬੰਦੀਆਂ ਦੇ ਸੁਝਾਵਾਂ ਮੁਤਾਬਕ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਹਾਲਾਂਕਿ ਕਿਸਾਨ ਜਥੇਬੰਦੀਆਂ ਵੱਲੋਂ ਸ਼ਨੀਵਾਰ ਨੂੰ ਕੇਂਦਰ ਸਰਕਾਰ ਨਾਲ ਹੋਈ ਗੱਲਬਾਤ ‘ਚ ਤਿੰਨੇ ਖੇਤੀ ਕਾਨੂੰਨਾਂ ‘ਚ ਫੇਰ-ਬਦਲ ਕੀਤੇ ਜਾਣ ਦੀ ਪੇਸ਼ਕਸ਼ ਨੂੰ ਮਨਾਂ ਕਰ ਦਿੱਤਾ ਗਿਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕੁਝ ਵੀ ਸਰਕਾਰ ਤੋਂ ਨਹੀਂ ਚਾਹੁੰਦੇ।

MUST READ