ਕੇਂਦਰ ਖਿਲਾਫ਼ ਹਮਲਾ ਬੋਲਣ ਨੂੰ ਤਿਆਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
ਪੰਜਾਬੀ ਡੈਸਕ:- ਜਿਵੇਂ ਕਿ ਤੁਸੀਂ ਜਾਣਦੇ ਹੀ ਹੋਵੇਗੇ ਕਿ, ਕੇਂਦਰ ਸਰਕਾਰ ਦੇ ਪਾਸ ਕੀਤੇ ਕਾਲੇ ਕਾਨੂੰਨਾਂ ਖਿਲਾਫ ਅੱਜ ਪੂਰਾ ਪੰਜਾਬ ਦਾ ਕਿਸਾਨ ਦਿੱਲੀ ਬਾਰਡਰ ਤੇ ਧਰਨਾ ਦੇ ਰਿਹਾ ਹੈ, ਜਿਨ੍ਹਾਂ ਦੇ ਸਮਰਥਨ ‘ਚ ਕਈ ਵੱਡੀ ਸ਼ਖਸੀਅਤਾਂ ਉਭਰ ਕੇ ਸਾਹਮਣੇ ਆਈਆਂ ਹਨ। ਉੱਥੇ ਹੀ ਸੰਸਦ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਸਮਰਥਨ ਦਾ ਹਵਾਲਾ ਦਿੰਦਿਆਂ ਆਪਣਾ ਅਸਤੀਫਾ ਦਿੱਤਾ। ਉਸੇ ਦੇ ਨਾਲ ਹੀ ਹੁਣ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਜਾਣਕਾਰੀ ਦਿੱਤੀ ਹੈ ਕਿ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਨਵਰੀ ਦੇ ਪਹਿਲੇ ਹਫਤੇ ਦਿੱਲੀ ਜਾਣਗੇ ਅਤੇ ਉੱਥੇ ਕਿਸਾਨ ਜੱਥੇਬੰਦੀਆਂ ਨਾਲ ਮੁਲਾਕਾਤ ਕਰਨਗੇ।

ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਉਹ ਕੇਂਦਰ ਸਰਕਾਰ ਦੀ ਆਪਣੇ ਸੂਬੇ ‘ਚ ਦਖਲਅੰਦਾਜੀ ਬਰਦਾਸ਼ਤ ਨਹੀਂ ਕਰਨ ਵਾਲੇ ਤੇ ਉਹ ਸਰਕਾਰ ਤੋਂ ਵੀ ਕਿਸਾਨਾਂ ਦੇ ਹੱਕ ‘ਚ ਨਵੀਂ ਨੀਤੀ ਦਾ ਇੰਤਜਾਰ ਕਰ ਰਹੇ ਹਨ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਾਉਂਦੀਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ 1200 ਕਰੋਡ਼ ਰੁਪਏ ਰੋਕ ਰੱਖੇ ਹਨ, ਜਿਸਨੂੰ ਸੂਬੇ ਦੇ ਮੰਤਰੀਆਂ ਦੀਆਂ ਮਿੰਨਤਾਂ ‘ਤੇ ਵੀ ਕੇਂਦਰ ਨੇ ਇਹ ਰਕਮ ਜਾਰੀ ਨਹੀਂ ਕੀਤੀ ਹੈ।

ਉਨ੍ਹਾਂ ਕਿਹਾ ਬਹੁਤੇ ਅਜਿਹੇ ਮਾਮਲੇ ਹਨ, ਜਿਨ੍ਹਾਂ ‘ਚ ਸੂਬਾ ਸਰਕਾਰ ਕੇਂਦਰ ਦੀ ਦਖ਼ਲਅੰਦਾਜੀ ਕਾਰਨ ਹੋ ਰਹੇ ਨੁਕਸਾਨ ਨੂੰ ਬਰਦਾਸ਼ਤ ਨਹੀਂ ਕਰਨਗੇ। ਦਸ ਦਈਏ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਭਾਜਪਾ ਨਾਲ ਆਪਣੀ ਗੱਠਜੋੜ ਦੀ ਪਾਰਟੀ ਨੂੰ ਵੱਖ ਕਰ ਲਿਆ ਹੈ। ਹਾਲਾਂਕਿ ਅਕਾਲੀ ਦਲ ਕਿਸਾਨਾਂ ਦੇ ਹਿੱਤ ਦੀ ਗੱਲ ਕਰ ਰਿਹਾ ਹੈ।