ਕੈਪਟਨ ਅਮਰਿੰਦਰ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਅੱਜ ਖਾਸ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਤੀਬਾੜੀ ਕਾਨੂੰਨਾਂ ਵਿਰੁੱਧ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਦੇ ਚੌਥੇ ਗੇੜ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚੇ। ਦੋਵਾਂ ਨੇਤਾਵਾਂ ਦੇ ਵਿਚਾਲੇ ਵਿਚਾਲੇ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਜਾਰੀ ਹਨ। ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਮੋਰਚੇ ਦੇ ਵਿਚਾਲੇ ਦੋਵਾਂ ਨੇਤਾਵਾਂ ਦਰਮਿਆਨ ਗੱਲਬਾਤ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਦਸ ਦਈਏ ਇਸ ਤੋਂ ਪਹਿਲਾਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਸੀ ਕਿ, ਗੱਲਬਾਤ ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਨਾਲ ਜੁੜੇ ਮੁੱਦੇ ਨੂੰ ਸਮਝਣ ਅਤੇ ਡੈੱਡਲਾਕ ਨੂੰ ਖਤਮ ਕਰਨ ਲਈ ‘ਮਿਡਲ-ਵੇਅ ਪਹੁੰਚ’ ਅਪਣਾਉਣ ‘ਤੇ ਹੋਵੇਗੀ। ਉੱਥੇ ਹੀ ਸੋਮਵਾਰ ਨੂੰ ਕੈਪਟਨ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ, ਉਹ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੀ ਲੜਾਈ ਖ਼ਤਮ ਕਰਨ ਵਿਚ ਇੰਨੀ ਜ਼ਿੱਦੀ ਕਿਉਂ ਹੈ ਅਤੇ ਕੇਂਦਰ ਕਿਸਾਨਾਂ ਦੀ ਕਿਉਂ ਨਹੀਂ ਸੁਣ ਰਿਹਾ। ਉਨ੍ਹਾਂ ਇਹ ਵੀ ਕਿਹਾ ਕਿ, ਆਪਣੇ ਲੋਕਾਂ ਦੀ ਗੱਲ ਸੁਣਨਾ ਸਰਕਾਰ ਦਾ ਕੰਮ ਹੈ।

ਜੇ ਬਹੁਤ ਸਾਰੇ ਸੂਬਿਆਂ ਦੇ ਕਿਸਾਨ ਅੰਦੋਲਨ ‘ਚ ਸ਼ਾਮਲ ਹੋ ਰਹੇ ਹਨ ਤਾਂ ਉਨ੍ਹਾਂ ਨੂੰ ਇਨ੍ਹਾਂ ਕਾਨੂੰਨਾਂ ਵਿਚ ਕੁਝ ਸਮੱਸਿਆ ਜ਼ਰੂਰ ਹੋਣੀ ਹੈ। ਨਾਲ ਹੀ ਦੱਸ ਦੇਈਏ ਕਿ, ਪੰਜਾਬ ਦੀਆਂ 30 ਕਿਸਾਨ ਐਸੋਸੀਏਸ਼ਨਾਂ ਸਮੇਤ ਕਈ ਸੂਬਿਆਂ ਦੇ ਕਿਸਾਨ ਦਿੱਲੀ ਸਰਹੱਦ ‘ਤੇ ਅੰਦੋਲਨ ਕਰ ਰਹੇ ਹਨ।