ਖੇਤੀ ਕਾਨੂੰਨਾਂ ਤੋਂ ਭੜਕੇ ਕਾਂਗਰਸ ਲੀਡਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਕੀਤਾ ਹੰਗਾਮਾ
ਪੰਜਾਬੀ ਡੈਸਕ:- ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ‘ਤੇ ਹਰਿਆਣਾ ਦਾ ਕਿਸਾਨ ਜਿੱਥੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਾਰਵਾਉਂਣ ਦੀ ਜਦੋ – ਜਹਿਦ ‘ਚ ਦਿੱਲੀ ਨੂੰ ਘੇਰਾ ਪਾ ਕੇ ਬੈਠਾ ਹੋਇਆ ਹੈ। ਉੱਥੇ ਹੀ ਸੋਮਵਾਰ ਨੂੰ ਚੰਡੀਗੜ੍ਹ ‘ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਮੈਂਬਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਮੈਂਬਰਾਂ ਨੇ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਦੇ ਘਰ ਦਾ ਘਿਰਾਓ ਵੀ ਕੀਆ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਕਈ ਨੇਤਾਵਾਂ ਨੂੰ ਹਿਰਾਸਤ ‘ਚ ਲੈ ਲਿਆ ਹੈ।
ਪ੍ਰਦਰਸ਼ਨਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਸਾਹਮਣੇ ਪ੍ਰਦਰਸ਼ਨ ਕਰਨ ਜਾ ਰਹੇ ਸਨ ਪਰ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਪੰਜਾਬ ਭਵਨ ਦੇ ਬਾਹਰ ਹੀ ਰੋਕ ਲਿਆ। ਹਾਲਾਂਕਿ ਲੰਬੇ ਸਮੇਂ ਤੱਕ ਪ੍ਰਦਰਸ਼ਨਕਾਰੀ ਪੁਲਿਸ ਬੈਰੀਕੇਡ ਨੇੜੇ ਨਾਅਰੇਬਾਜ਼ੀ ਕਰਦੇ ਰਹੇ। ਇਸ ਸਮੇਂ ਦੌਰਾਨ ਉਨ੍ਹਾਂ ਜਬਰਦਸਤੀ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਵੀ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।