ਖੇਤੀ ਕਾਨੂੰਨਾਂ ਦੇ ਖਿਲਾਫ ਟਿਕਰੀ ਬਾਰਡਰ ‘ਤੇ ਧਰਨਾ ਦੇ ਰਹੇ ਇੱਕ ਹੋਰ ਕਿਸਾਨ ਦੀ ਮੌਤ
ਪੰਜਾਬੀ ਡੈਸਕ :- ਕੇਂਦਰ ਸਰਕਾਰ ਦੇ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਟਿਕਰੀ ਬਾਰਡਰ ‘ਤੇ ਧਰਨਾ ਦੇ ਰਹੇ 70 ਸਾਲਾਂ ਕਿਸਾਨ ਦੀ ਮੌਤ ਹੋ ਗਈ। ਦਸ ਦਈਏ ਮੌਤ ਦਾ ਕਾਰਨ ਨਿਮੋਨੀਆ ਦੱਸਿਆ ਜਾ ਰਿਹਾ ਹੈ। ਮਾਨਸਾ ਜਿਲ੍ਹੇ ਦੇ ਪਿੰਡ ਧਰਮਪੁਰਾ ਦੇ ਕਿਸਾਨ ਪਿਆਰਾ ਸਿੰਘ ਤਬੀਅਤ ‘ਚ ਖ਼ਰਾਬੀ ਆਉਣ ਕਾਰਨ ਐਤਵਾਰ ਨੂੰ ਦਿੱਲੀ ਧਰਨੇ ਤੋਂ ਆਪਣੇ ਘਰ ਪਰਤੇ ਸਨ, ਜਿਥੇ ਮੰਗਲਵਾਰ ਸੇਵਰ ਉਨ੍ਹਾਂ ਦੀ ਮੌਤ ਹੋ ਗਈ।

ਦਸ ਦਈਏ ਕੇਂਦਰ ਸਰਕਾਰ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਪਿਛਲੇ ਤਿੰਨ ਮਹੀਨੇ ਤੋਂ ਲਗਾਤਾਰ ਜਾਰੀ ਹੈ ਅਤੇ ਤਕਰੀਬਨ ਇੱਕ ਮਹੀਨੇ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜੱਥੇਬੰਦੀਆਂ ਦਿੱਲੀ ਨੂੰ ਘੇਰਾ ਪਾ ਕੇ ਬੈਠੀ ਹੋਈ ਹੈ। ਕਿਸਾਨਾਂ ਦੇ ਇਸ ਸੰਘਰਸ਼ ਦੌਰਾਨ ਹੁਣ ਤੱਕ 35 ਕਿਸਾਨ ਮੌਤ ਦੀ ਭੇਂਟ ਚੜ੍ਹ ਚੁੱਕੇ ਹਨ।