ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰਦੁਆਰਾ ਰਕਾਬਗੰਜ ‘ਚ ਮੱਥਾ ਟੇਕਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਵੀਂ ਦਿੱਲੀ ਦੇ ਸੰਸਦ ਭਵਨ ਨੇੜੇ ਗੁਰਦੁਆਰਾ ਰਕਾਬਗੰਜ ਸਾਹਿਬ ‘ਚ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀ ਅਤੇ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੀ ਸਰਵ ਉੱਤਮ ਕੁਰਬਾਨੀ ਨੂੰ ਯਾਦ ਕੀਤਾ। ਉੱਥੇ ਹੀ ਅਚਾਨਕ ਪ੍ਰਧਾਨ ਮੰਤਰੀ ਮੋਦੀ ਦੇ ਗੁਰਦਵਾਰਾ ਸਾਹਿਬ ਦੇ ਦੌਰੇ ਨੇ ਅਧਿਕਾਰੀਆਂ ਨੂੰ ਹੈਰਾਨ ਵੀ ਕੀਤਾ।

ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਗੁਰੂ ਘਰ ‘ਚ ਦਰਸ਼ਨ ਕਰਨ ਸਮੇਂ ਸ਼ਰਧਾਲੂਆਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਤੋਂ ਬਚਣ ਲਈ ਪੁਲਿਸ ਦੇ ਕੋਈ ਪ੍ਰਬੰਧ ਜਾਂ ਟ੍ਰੈਫਿਕ ਰੁਕਾਵਟਾਂ ਨਹੀਂ ਸਨ। ਦਸ ਦਈਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ‘ਸ਼ਹੀਦੀ ਦਿਹਾੜੇ’ ‘ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਅਤੇ ਇਕ ਨਿਆਂਪੂਰਨ ਅਤੇ ਸੰਮਲਿਤ ਸਮਾਜ ਲਈ ਉਨ੍ਹਾਂ ਦੇ ਦਰਸ਼ਨ ਨੂੰ ਯਾਦ ਕੀਤਾ। ਦਸ ਦਈਏ ਨੌਵੇਂ ਗੁਰੂ ਸਾਹਿਬਾਨ, ਗੁਰੂ ਤੇਗ ਬਹਾਦਰ ਜੀ ਦਾ ਜਨਮ 1621 ‘ਚ ਹੋਇਆ ਸੀ ਅਤੇ 1675 ‘ਚ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਉਹ ਦਿੱਲੀ ‘ਚ ਸ਼ਹੀਦ ਹੋਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਵੀ ਕੀਤਾ।

MUST READ