ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਚੋਣ ਏਜੇਂਡਾ

ਪੰਜਾਬੀ ਡੈਸਕ :- ਆਮ ਆਦਮੀ ਪਾਰਟੀ ਆਪਣੇ ਚੋਣ ਨਿਸ਼ਾਨ “ਝਾੜੂ ” ‘ਤੇ ਆਗਾਮੀ ਮਿਉਂਸਪਲ ਚੋਣਾਂ ਲੜਨ ਦੀ ਤਿਆਰੀ ਬਣਾ ਰਹੀ ਹੈ। ਇਸ ਦਾ ਐਲਾਨ ਪਾਰਟੀ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸੋਮਵਾਰ ਨੂੰ ਸੈਕਟਰ 39 ਸਥਿਤ ਪਾਰਟੀ ਦਫਤਰ ਵਿਖੇ ਕੀਤਾ। ਜਰਨੈਲ ਸਿੰਘ ਨੇ ਕਿਹਾ ਕਿ, ਇਸ ਵਾਰ ਲੋਕਾਂ ਕੋਲ ਆਪਣੇ ਕੌਂਸਲਰਾਂ ਦੀ ਚੋਣ ਕਰਕੇ ਸ਼ਹਿਰਾਂ ‘ਚ ਤਬਦੀਲੀ ਲਿਆਉਣ ਦਾ ਸੁਨਹਿਰੀ ਮੌਕਾ ਹੈ ਜੋ ਲੋਕਾਂ ਲਈ ਕੰਮ ਕਰਨਗੇ।

ਉਨ੍ਹਾਂ ਚੋਣਾਂ ‘ਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਨੂੰ ਵੀ ਬਿਨਾ ਕਿਸੇ ਦੇ ਦਬਾਅ ਹੇਠ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ, ਕਿਸੇ ਨੂੰ ਵੀ ਕਿਸੇ ਤੋਂ ਡਰਨ ਦੀ ਲੋੜ ਨਹੀਂ ਹੈ। ਇੱਕ ਸਾਲ ਬਾਅਦ ਪੰਜਾਬ ‘ਚ ਸਰਕਾਰ ਬਦਲਣ ਵਾਲੀ ਹੈ। ਉੱਥੇ ਹੀ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਨਗਰ ਨਿਗਮਾਂ ਅਤੇ ਮਿਉਂਸਪਲ ਕਮੇਟੀਆਂ ਵਿੱਚ ਕਰੋੜਾਂ ਦੀ ਠੱਗੀ ਮਾਰੀ ਗਈ ਹੈ। ਅਜਿਹੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ, ਇਹ ਜ਼ਰੂਰੀ ਹੈ ਕਿ ਇਕ ਪੜ੍ਹੇ-ਲਿਖੇ ਅਤੇ ਕਾਬਲ ਵਿਅਕਤੀ ਨੂੰ ਉਨ੍ਹਾਂ ਦਾ ਪ੍ਰਤੀਨਿਧੀ ਚੁਣਿਆ ਜਾਵੇ। ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਦੇ ਨਾਲ ਹੀ ਸੂਬੇ ‘ਚ ਸੜਕਾਂ ਦੀ ਗੰਦਗੀ ਦੇ ਨਾਲ-ਨਾਲ ਰਾਜਨੀਤਿਕ ਗੰਦਗੀ ਵੀ ਸਾਫ ਹੋ ਜਾਵੇਗੀ।

Complaint filed against Bhagwant Mann over alleged discrepancies in  nomination papers

ਕਿਸਾਨ ਅੰਦੋਲਨ ‘ਤੇ ਚਰਚਾ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ, ਉਨ੍ਹਾਂ ਨੂੰ ਉਮੀਦ ਹੈ ਕਿ ਤਾਨਾਸ਼ਾਹ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਹੰਕਾਰੀ ਅਤੇ ਜ਼ਿੱਦੀ ਰੁਖ ਛੇਤੀ ਹੀ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ, ਅੱਜ ਦੇਸ਼ ਦੇ ਲੱਖਾਂ ਕਿਸਾਨ ਆਪਣੇ ਹੱਕ ਦੀ ਲੜਾਈ ਲੜਦੇ ਹੋਏ ਦਿੱਲੀ ਬਾਰਡਰ ‘ਤੇ ਠੰਡੀ ਰਾਤਾਂ ਗੁਜਾਰ ਰਹੇ ਹਨ ਪਰ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਮੋਦੀ ਸਰਕਾਰ ਵੱਲੋਂ ਉਨ੍ਹਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਸੰਸਦ ਦੇ ਸੈਂਟਰਲ ਹਾਲ ਵਿੱਚ ਲੱਖਾਂ ਕਿਸਾਨਾਂ ਦੀ ਅਵਾਜ਼ ਬੁਲੰਦ ਕਰਦਿਆਂ ਆਪਣੀ ਡਿਉਟੀ ਨਿਭਾਈ ਹੈ। ਇਸ ਮੌਕੇ ਹੋਰ ਪਾਰਟੀ ਨੇਤਾ ਵੀ ਸ਼ਾਮਿਲ ਸਨ।

MUST READ