ਪੰਜਾਬ ‘ਚ ਕੰਗਣਾ ਰਣੌਤ ਖ਼ਿਲਾਫ਼ ਪ੍ਰਦਰਸ਼ਨ ਜਾਰੀ, ਕੇਸ ਦਰਜ ਕਰਨ ਦੀ ਕੀਤੀ ਮੰਗ
ਫਿਲਮ ਅਭਿਨੇਤਰੀ ਕੰਗਨਾ ਰਣੌਤ ਖਿਲਾਫ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ। ਹੈ। ਵੀਰਵਾਰ ਨੂੰ ਕਈ ਸੰਗਠਨ ਫਿਲਮ ਅਭਿਨੇਤਰੀ ਕੰਗਣਾ ਰਣੌਤ ਖਿਲਾਫ ਸੜਕ ‘ਤੇ ਉਤਰੇ ਅਤੇ ਜਮ ਕੇ ਨਾਅਰੇਬਾਜ਼ੀ ਕੀਤੀ। ਗੁੱਸੇ ‘ਚ ਆਏ ਲੋਕਾਂ ਨੇ ਬਜ਼ੁਰਗ ਕਿਸਾਨ ਔਰਤਾਂ ਬਾਰੇ ਗਲਤ ਟਿੱਪਣੀਆਂ ਕਰਨ ਲਈ ਰੋਸ ਮਾਰਚ ਵੀ ਬ ਕੱਢਿਆ। ਇਸ ਦੌਰਾਨ ਸੰਗਠਨਾਂ ਨੇ ਗੋਬਿੰਦਗੜ ਥਾਣੇ ਦੇ ਐਸਐਚਓ ਪ੍ਰੇਮ ਸਿੰਘ ਨੂੰ ਫਿਲਮ ਅਦਾਕਾਰਾ ਖ਼ਿਲਾਫ਼ ਕੇਸ ਦਰਜ ਕਰਨ ਲਈ ਮੰਗ ਪੱਤਰ ਵੀ ਸੌਂਪਿਆ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ, ਪੰਜਾਬ ਦੇ ਕਿਸਾਨ ਪਿਛਲੇ ਤਿੰਨ ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਹੁਣ ਇਹ ਹੜਤਾਲ ਦਿੱਲੀ ਸਰਹੱਦ ‘ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ, ਬਜ਼ੁਰਗ ਔਰਤਾਂ ਵੀ ਪੂਰੇ ਉਤਸ਼ਾਹ ਨਾਲ ਇਸ ਅੰਦੋਲਨ ਵਿੱਚ ਸ਼ਾਮਲ ਹਨ। ਪਰ ਫਿਲਮ ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਪੋਸਟ ਕੀਤਾ ਹੈ ਕਿ, 100-100 ਰੁਪਏ ਤੇ ਵਿਕੀਆਂ ਔਰਤਾਂ ਪ੍ਰਦਰਸ਼ਨ ਕਰ ਰਹੀਆਂ ਹਨ। ਜੋ ਕਿਸਾਨ ਔਰਤਾਂ ਦਾ ਅਪਮਾਨ ਹੈ, ਜਿਸਨੂੰ ਬਰਦਾਸ਼ਤ ਜਾਵੇਗਾ। ਇਸ ਪੋਸਟ ਨੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।