ਪੰਜਾਬ ਦੇ ਕਿਸਾਨਾਂ ਦੇ ਦਿੱਲੀ ਦੌਰੇ ‘ਤੇ ਕਿ ਹੋਏਗਾ ਹਰਿਆਣਾ ਬੰਦ ਦਾ ਅਸਰ….

ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨ ਲਾਗੂ ਕਰਨ ਤੋਂ ਬਾਅਦ ਜਿੱਥੇ ਪੰਜਾਬ ਦੇ ਕਿਸਾਨਾਂ ਵਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਹੁਣ ਸਰਕਾਰ ਵਲੋਂ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨ ਸੰਗਠਨਾਂ ਵਲੋਂ 26 ਨਵੰਬਰ ਨੂੰ ਦਿੱਲੀ ਜਾਣ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਆਪਣੇ ਟਰੈਕਟਰਾਂ ਰਾਹੀਂ  ਦਿੱਲੀ ਪਹੁੰਚਣਗੇ। 
ਕਿਸਾਨ ਮੋਰਚਾ
 
ਵਧੇਰੇ ਜਾਣਕਾਰੀ ਦਿੰਦਿਆਂ ਦਸ ਦਈਏ ਕਿ, ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵਲੋਂ 26 ਤੋਂ 27 ਨਵੰਬਰ ਨੂੰ ਪੰਜਾਬ-ਹਰਿਆਣਾ ਬਾਰਡਰ ਨੂੰ ਸੀਲ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਬੀਤੇ ਐਤਵਾਰ ਨੂੰ ਮੁੱਖ ਮੰਤਰੀ ਹਰਿਆਣਾ, ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਦਿੱਲੀ ਨਾ ਜਾਣ ਦੀ ਅਪੀਲ ਵੀ ਕੀਤੀ ਸੀ। ਤਾਜਾ ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਰੈਲੀ ਨੂੰ ਰੋਕਣ ਲਈ 52 ਤੋਂ ਵੱਧ ਕਿਸਾਨ ਨੇਤਾਵਾਂ ਦੀ ਗ੍ਰਿਫਤਾਰੀ ਅਤੇ 6 ਤੋਂ ਵੱਧ ਜਿਲ੍ਹਿਆਂ ਨੂੰ ਸੀਲ ਵੀ ਕੀਤਾ ਜਾ ਚੁੱਕਿਆ ਹੈ।   

 ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਦੇ ਬੇਬਾਕ ਬੋਲ.. 
ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਹਰਿਆਣਾ ਸਰਕਾਰ ਨੂੰ ਬੇਬਾਕ ਬੋਲਦਿਆੱਕਿਹਾ ਹੈ ਕਿ, ਕਿਸਾਨਾਂ ਨੂੰ ਕੇਂਦਰ ਸਰਕਾਰ ਅੱਗੇ ਆਪਣੀ ਗੱਲ ਰੱਖਣ ਦਾ, ਰੋਸ ਰੈਲੀ ਕੱਢਣ ਦਾ ਅਧਿਕਾਰ ਹੈ। ਨਾਲ ਹੀ ਉਨ੍ਹਾਂ ਕਿਹਾ ਕਿ, ਜਿੱਥੇ ਸਾਨੂੰ ਰੋਕਿਆ  ਜਾਵੇਗਾ, ਅਸੀ ਉੱਥੇ ਹੀ ਪੱਕਾ ਮੋਰਚਾ ਲਾ ਕੇ ਬੈਠ ਜਾਵਾਂਗੇ। 
ਇਸ  ਦਰਮਿਆਨ ਦਿੱਲੀ ਦੌਰੇ ਦੇ ਦੋ ਰੋਜ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵਲੋਂ 3 ਦਸੰਬਰ ਨੂੰ ਗੱਲਬਾਤ ਕਰਨ ਲਈ ਪੰਜਾਬ ਸਰਕਾਰ ਨੂੰ  ਸੱਦਾ ਭੇਜਿਆ ਗਿਆ ਹੈ, ਜਿਸ ‘ਤੇ ਖੁਸ਼ੀ ਜਾਹਿਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ, ਕਿਸਾਨਾਂ ਦੀ  ਸਮੱਸਿਆ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ। 

MUST READ