ਪੰਜਾਬ ਦੇ ਕਿਸਾਨਾਂ ਨੇ ਡੀਸੀ ਦਫਤਰ ਦਾ ਕੀਤਾ ਘਿਰਾਓ
ਕੇਂਦਰ ਸਰਕਾਰ ਦੇ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਅੱਜ ਦਿੱਲੀ ਬਾਰਡਰ ‘ਤੇ ਕਿਸਾਨਾਂ ਸਣੇ ਕਈ ਨੇਤਾ ਵੀ ਭੁੱਖ ਹੜਤਾਲ ਤੇ ਬੈਠੇ ਹੋਏ ਹਨ। ਅਜਿਹੇ ਵਿੱਚ ਜੇਕਰ ਗੱਲ ਪੰਜਾਬ ਦੇ ਕਿਸਾਨਾਂ ਦੀ ਕੀਤੀ ਜਾਵੇ ਤਾਂ ਅੱਜ ਪੰਜਾਬ ਦੇ ਕਿਸਾਨਾਂ ਨੇ ਡੀਸੀ ਦਫਤਰ ਦਾ ਘਿਰਾਓ ਕੀਤਾ ਹੈ, ਜੋ ਵਿਰੋਧੀ ਧਿਰ ਦਾ ਸਮਰਥਨ ਕਰ ਰਹੇ ਹਨ। ਇਸ ਸੰਬੰਧੀ ਜਦੋਂ ਕਿਸਾਨਾਂ ਤੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੁੰਦਾ, ਉਦੋਂ ਤੱਕ ਇਹ ਸੰਘਰਸ਼ ਚਲਦਾ ਰਹੇਗਾ।