ਪੰਜਾਬ ਸਮਾਰਟ ਕਨੈਕਟ ਯੋਜਨਾ ਦਾ ਦੂਜਾ ਪੜਾਅ ਸ਼ੁਰੂ, ਜਾਣੋ ਕਿ ਹੈ ਖਾਸੀਅਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਸਮਾਰਟ ਕਨੈਕਟ ਯੋਜਨਾ ਦੇ ਦੂਜੇ ਪੜਾਅ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ 12 ਵੀਂ ਜਮਾਤ ਦੇ 80,000 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਪੰਜਾਬ ਵਲੋਂ ਦਿੱਤੀ ਗਈ ਹੈ। ਅਗਸਤ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਪੱਧਰੀ ਤੌਰ ‘ਤੇ 92 ਕਰੋੜ ਦੀ ਲਾਗਤ ਵਾਲੀ ‘ਪੰਜਾਬ ਸਮਾਰਟ ਕਨੈਕਟ ਸਕੀਮ’ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ 12 ਵੀਂ ਜਮਾਤ ਦੇ ਛੇ ਵਿਦਿਆਰਥੀਆਂ ਨੂੰ ਪ੍ਰਤੀਕਤਮਕ ਢੰਗ ਨਾਲ ਸਮਾਰਟ ਫੋਨ ਸੌਂਪੇ। ਇਸ ਦੇ ਨਾਲ ਹੀ ਸੂਬੇ ਦੇ 26 ਵੱਖ-ਵੱਖ ਥਾਵਾਂ ‘ਤੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਅਧਿਕਾਰੀਆਂ ਨੇ ਯੋਜਨਾ ਦੀ ਸ਼ੁਰੂਆਤ ਕੀਤੀ ਅਤੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਯੋਜਨਾ ਦੇ ਹਿੱਸੇ ਵਜੋਂ, ਹਰੇਕ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ।
ਇਸ ਸਕੀਮ ਤਹਿਤ 2017-18 ਵਿੱਚ 100 ਕਰੋਡ਼ ਦਾ ਬੱਜਟ ਤਿਆਰ ਕੀਤਾ ਗਿਆ ਸੀ ਅਤੇ ਇਸ ਦੇ ਪਹਿਲੇ ਪੜਾਅ ‘ਚ 12 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾਣਗੇ। ਇਨ੍ਹਾਂ ਵਿਦਿਆਰਥੀਆਂ ਵਿੱਚ 87,395 ਲੜਕੇ ਅਤੇ 86,620 ਲੜਕੀਆਂ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਹੋਰ ਪੱਛੜੀਆਂ ਸ਼੍ਰੇਣੀਆਂ (ਓ ਬੀ ਸੀ) ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਲਾਸਾਂ ਨਾਲ ਸਬੰਧਤ ਹੈ। ਇਸ ਸਕੀਮ ਅਧੀਨ ਆਉਣ ਵਾਲੇ ਵਿਦਿਆਰਥੀਆਂ ਵਿਚੋਂ 36,555 ਲਾਭਪਾਤਰੀ ਓ ਬੀ ਸੀ, 94832 ਐਸਸੀ ਅਤੇ 13 ਵਿਦਿਆਰਥੀ ਐਸ ਟੀ ਵਰਗ ਨਾਲ ਸਬੰਧਤ ਹਨ। ਵੱਡੀ ਗਿਣਤੀ ਵਿੱਚ ਵਿਦਿਆਰਥੀ ਪੇਂਡੂ ਖੇਤਰਾਂ ਦੇ ਹਨ, ਜਿਨ੍ਹਾਂ ਦੀ ਗਿਣਤੀ 1,11,857 ਹੈ, ਅਤੇ ਬਾਕੀ ਸ਼ਹਿਰਾਂ ਦੇ ਸਰਕਾਰੀ ਸਕੂਲਾਂ ਦੇ ਹਨ।