ਬਾਦਲ ਪਰਿਵਾਰ ਦੇ ਕੀਤੇ ਧੋਖੇ ਨੂੰ ਪੰਜਾਬ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ -ਬਲਬੀਰ ਸਿੱਧੂ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬੀਆਂ, ਖ਼ਾਸਕਰ ਕਿਸਾਨਾਂ ਦੇ ਹਿੱਤਾਂ ਨਾਲ ਬਾਦਲ ਪਰਿਵਾਰ ਵੱਲੋਂ ਕੀਤੇ ਗਏ ਧੋਖੇ ਕਾਰਨ ਪੰਜਾਬ ਦੇ ਲੋਕ ਇਸ ਪਰਿਵਾਰ ਨੂੰ ਕਦੇ ਮੁਆਫ ਨਹੀਂ ਕਰਨਗੇ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ, ਹਰਸਿਮਰਤ ਕੌਰ ਬਾਦਲ ਨੇ ਸਿਰਫ ਆਪਣੀ ਕੁਰਸੀ ਬਚਾਉਣ ਲਈ ਕਿਸਾਨੀ ਅਤੇ ਪੰਜਾਬ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਦੇ ਕੇਂਦਰੀ ਮੰਤਰੀ ਮੰਡਲ ਦੀ ਹਮਾਇਤ ਕੀਤੀ ਅਤੇ ਫਿਰ ਪ੍ਰਕਾਸ਼ ਸਿੰਘ ਬਾਦਲ ਸਮੇਤ ਪੂਰੇ ਪਰਿਵਾਰ ਨੇ ਲਗਾਤਾਰ ਚਾਰ ਮਹੀਨੇ ਇਨ੍ਹਾਂ ਕਾਨੂੰਨਾਂ ਦੇ ਹੱਕ ‘ਚ ਪ੍ਰਚਾਰ ਕੀਤਾ।

ਬਾਦਲ ਪਰਿਵਾਰ ਨੇ ਇਥੋਂ ਤੱਕ ਕਿਹਾ ਕਿ, ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ, ਕਿਉਂਕਿ ਉਹ ਇਸ ਖੇਤੀਬਾੜੀ ਕਾਨੂੰਨ ਨੂੰ ਲਾਗੂ ਕਰਨ ਨਾਲ ਬਹੁਤ ਲਾਭ ਕਮਾਉਣਾਂ ਚਾਹੁੰਦੇ ਹਨ। ਬਾਦਲ ਪਰਿਵਾਰ ਨੇ ਇਸ ਦਾ ਵਿਰੋਧ ਉਦੋਂ ਕੀਤਾ ਜਦੋਂ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਪੰਜਾਬ ਦੇ ਲੋਕ ਉਨ੍ਹਾਂ ਦੇ ਕਿਸੇ ਵੀ ਮੈਂਬਰ ਨੂੰ ਘਰੋਂ ਨਹੀਂ ਜਾਣ ਦੇਣਗੇ। ਬਲਬੀਰ ਸਿੱਧੂ ਨੇ ਕਿਹਾ ਕਿ, ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਸਤੀ ਪ੍ਰਸਿੱਧੀ ਪ੍ਰਾਪਤ ਕਰਨ ਲਈ ‘ਪਦਮ ਵਿਭੂਸ਼ਣ’ ਪੁਰਸਕਾਰ ਵਾਪਸ ਕਰਨ ਦੇ ਐਲਾਨ ਦਾ ਕੋਈ ਅਰਥ ਨਹੀਂ ਹੈ, ਕਿਉਂਕਿ ਇਹ ਮਰੀਜ਼ ਨੂੰ ਮੌਤ ਤੋਂ ਬਾਅਦ ਦਿੱਤੀ ਦਵਾਈ ਦੇਣ ਵਾਂਗ ਹੈ।

ਬਾਦਲ ਤੋਂ ਫਖਰ-ਏ-ਕੌਮ ਅਵਾਰਡ ਵਾਪਸ ਲੈਣ ਦੀ ਕੀਤੀ ਮੰਗ
ਬਲਬੀਰ ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਹੈ ਕਿ, ਪ੍ਰਕਾਸ਼ ਸਿੰਘ ਬਾਦਲ ਤੋਂ ਪੰਥ ਰਤਨ ਫਖਰ-ਏ-ਕੌਮ ਦਾ ਪੁਰਸਕਾਰ ਵਾਪਸ ਲਿਆ ਜਾਵੇ। ਉਨ੍ਹਾਂ ਨੇ ਪਿਛਲੇ ਦੋ ਦਹਾਕਿਆਂ ਤੋਂ ਪੰਥ ਅਤੇ ਪੰਥ ਸੰਗਠਨਾਂ ਦਾ ਦਬਦਬਾ ਬਰਕਰਾਰ ਰੱਖਿਆ ਹੋਇਆ ਹੈ। ਅਮਰ ਬੈਲ ਵਾਂਗ, ਬਾਦਲ ਪਰਿਵਾਰ ਨੇ ਆਪਣੀ ਦੌਲਤ ਹਜ਼ਾਰਾਂ ਗੁਣਾ ਵਧਾ ਦਿੱਤੀ, ਪਰ ਪੰਥ ਅਤੇ ਪੰਜਾਬ ਬਹੁਤ ਕਮਜ਼ੋਰ ਹੋ ਗਏ ਹਨ।