ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਸਵੀਕਾਰ ਕੀਤਾ ਗਣਤੰਤਰ ਦਿਵਸ ਦਾ ਸੱਦਾ
ਇਹ ਫੈਸਲਾ ਲਿਆ ਗਿਆ ਹੈ ਕਿ, ਅਗਲੇ ਸਾਲ 2021 ਦੇ ਗਣਤੰਤਰ ਦਿਵਸ ਮੌਕੇ ਤੇ, ਯੁਨਾਈਟਡ ਕਿੰਗਡਮ (ਯੂਕੇ) ਦੇ ਪ੍ਰਧਾਨਮੰਤਰੀ ਬੋਰਿਸ ਜਾਨਸਨ ਮੁੱਖ ਮਹਿਮਾਨ ਵਜੋਂ ਭਾਰਤ ‘ਚ ਸ਼ਿਰਕਤ ਕਰਨਗੇ। ਬ੍ਰਿਟੇਨ ਨੇ ਜੀ -7 ਸੰਮੇਲਨ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਸੱਦਾ ਦਿੱਤਾ ਹੈ, ਜਿਸ ਦੀ ਮੇਜ਼ਬਾਨੀ ਬ੍ਰਿਟੇਨ ਕਰ ਰਹੀ ਹੈ। ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਬ ਨੇ ਮੰਗਲਵਾਰ ਨੂੰ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਤੋਂ ਬਾਅਦ ਇਹ ਐਲਾਨ ਕੀਤਾ।