ਮੁੱਖ ਮੰਤਰੀ ਕੈਪਟਨ ‘ਤੇ ਉਮੜਿਆ ਸੁਖਬੀਰ ਬਾਦਲ ਦਾ ਗੁੱਸਾ !
ਪੰਜਾਬੀ ਡੈਸਕ :- ਖੇਤੀ ਕਾਨੂੰਨਾ ਨੂੰ ਵਾਪਸ ਲੈਣ ਲਈ ਜਿੱਥੇ ਲੱਖਾਂ ਕਿਸਾਨ ਦਿੱਲੀ ਦੀ ਸਰਹੱਦ ‘ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਧਰਨਾ ਦੇ ਰਹੀ ਹੈ। ਉੱਥੇ ਹੀ ਕਿਸਾਨਾਂ ਦੇ ਇਸ ਧਰਨੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅੱਜ ਦੇਸ਼ -ਵਿਦੇਸ਼ ਦੀ ਜਨਤਾ ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕ ਰਹੀ ਹੈ। ਦਸ ਦਈਏ ਪੰਜਾਬ ਦੇ ਕਿਸਾਨਾਂ ਦੀ ਇਸ ਹਾਲਤ ਦੇ ਜਿੰਮੇਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਸਮਝਿਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ, ਜਦੋ ਇਹ ਫਾਰਮ ਐਕਟ ਲਿਆਏ ਗਏ ਸੀ। ਉਸ ਸਮੇ ਸੂਬੇ ‘ਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਆਪਸੀ ਗੱਠਜੋੜ ਸੀ। ਹਾਲਾਂਕਿ ਕਿਸਾਨਾਂ ਦੇ ਤਿੱਖੇ ਰੋਹ ਨੂੰ ਦੇਖਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਭਾਜਪਾ ਤੋਂ ਵੱਖ ਹੋ ਗਈ।

ਹੁਣ ਜਦੋ ਕਿਸਾਨਾਂ ਦੀ ਕੇਂਦਰ ਦੇ ਨੁਮਾਇੰਦਿਆਂ ਨਾਲ ਸਤਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ ਅਤੇ ਕਿਸਾਨ ਜੱਥੇਬੰਦੀਆਂ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਤੋਂ ਨਾਰਾਜ਼ ਨਜ਼ਰ ਆਈਆਂ। ਉੱਥੇ ਹੀ ਕਿਸਾਨਾਂ ਦੀ ਇਸ ਹਾਲਤ ਨੂੰ ਦੇਖਦਿਆਂ ਅਤੇ ਉਨ੍ਹਾਂ ਨਾਲ ਹਮਦਰਦੀ ਜਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ, ਕਿਸਾਨਾਂ ਦੇ ਸੰਘਰਸ਼ ‘ਚ ਉਹ ਕਿਸਾਨਾਂ ਨਾਲ ਖੜੇ ਹਨ ਅਤੇ ਉਨ੍ਹਾਂ ਇਸ ਸੰਘਰਸ਼ ‘ਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ।

ਉਨ੍ਹਾਂ ਵਿਰੋਧ ਜਾਹਿਰ ਕਰਦਿਆਂ ਪੰਜਾਬ ਦੇ ਰਾਜਪਾਲ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ, ਭਾਜਪਾ ਪੰਜਾਬ ‘ਚ ਰਾਜਪਾਲ ਨੂੰ ਆਪਣੀ ਉਂਗਲ ਦੇ ਇਸ਼ਾਰੇ ‘ਤੇ ਨਚਾਉਂਦੀ ਪਈ ਹੈ। ਉਨ੍ਹਾਂ ਕਿਹਾ ਕਿ ਜਦੋ ਸੂਬੇ ‘ਚ ਜਹਿਰੀਲੀ ਸ਼ਰਾਬ ਪਿਲਾਈ ਗਈ, ਗੈਰ-ਕਾਨੂੰਨੀ ਮਾਈਨਿੰਗ ਕੀਤੀ ਗਈ। ਉਦੋਂ ਰਾਜਪਾਲ ਨੂੰ ਆਪਣੇ ਫਰਜ਼ ਨਜ਼ਰ ਨਹੀਂ ਆਏ, ਜਦੋ ਹੁਣ ਭਾਜਪਾ ਦੇ ਲਿਆਂਦੇ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਤਾਂ ਰਾਜਪਾਲ ਜੀ ਨੂੰ ਵੀ ਆਪਣੀ ਜਿੰਮੇਵਾਰੀਆਂ ਨਜ਼ਰ ਆਉਣ ਲਗ ਪਈਆਂ ਹਨ। ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ, ਮੋਦੀ ਦੀ ਜਿੱਥੇ ਸਰਕਾਰ ਨਹੀਂ ਹੈ, ਉੱਥੇ ਦੇ ਰਾਜਪਾਲ ਨੂੰ ਆਪਣੀ ਉਂਗਲ ਦੇ ਇਸ਼ਾਰੇ ‘ਤੇ ਚਲਾ ਰਹੀ ਹੈ।

ਇਸ ਮੌਕੇ ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਨਾਲ ਮਿਲਿਆ ਹੋਇਆ ਦਸਿਆ ਅਤੇ ਕਿਹਾ ਕਿ ਕੈਪਟਨ ਸਰਕਾਰ ਕਹਿੰਦੀ ਕੁਝ ਤੇ ਕਰਦੀ ਕੁਝ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਕਿਸਾਨਾਂ ਦੀ ਗੱਲ ਸੁਣਨ ਦਾ ਵੀ ਸਮਾਂ ਨਹੀਂ ਹੈ। ਉੱਥੇ ਹੀ ਉਨ੍ਹਾਂ ਰਵਨੀਤ ਸਿੰਘ ਬਿੱਟੂ ‘ਤੇ ਵੀ ਨਿਸ਼ਾਨਾ ਸਾਧਿਆ ‘ਤੇ ਕਿਹਾ ਕਿ, ਉਸਨੂੰ ਤਾਂ ਬੋਲਣਾ ਹੀ ਨਹੀਂ ਆਉਂਦਾ। ਸੁਖਬੀਰ ਬਾਦਲ ਨੇ ਕਿਹਾ ਕਿ, ਉਨ੍ਹਾਂ ਦੀ ਪਾਰਟੀ ‘ਤੇ ਉਹ ਹਮੇਸ਼ਾ ਕਿਸਾਨਾਂ ਦੇ ਸਮਰਥਨ ‘ਚ ਰਹੇ ਹਨ ਤੇ ਅੱਗੇ ਵੀ ਉਨ੍ਹਾਂ ਨਾਲ ਖੜੇ ਰਹਿਣਗੇ।