ਮੁੱਖ ਮੰਤਰੀ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ
ਪੰਜਾਬੀ ਡੈਸਕ :- ਨਵੇਂ ਸਾਲ ਮੌਕੇ ਜਦੋਂ ਅਸੀਂ ਆਪਸ ‘ਚ ਇਕ ਦੂਜੇ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ। ਨਵਾਂ ਸਾਲ ਖੁਸ਼ੀਭਰਿਆ ਰਹਿਣ ਈ ਕਾਮਨਾ ਕਰ ਰਹੇ ਹਾਂ। ਉੱਥੇ ਹੀ ਪੰਜਾਬ ਸਰਕਾਰ ਨੇ ਵੀ ਨਵੇਂ ਸਾਲ ਦੇ ਆਗਮਨ ‘ਤੇ ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਹਾਂਜੀ ਸਾਲ 2017 ਵਿੱਚ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਵਾਅਦਾ ਸੂਬਾ ਸਰਕਾਰ ਨੇ ਪੂਰਾ ਕੀਤਾ।
ਬੀਤੇ ਦਿਨੀ 31 ਦਸੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪੰਜਾਬ ਸਮਾਰਟ ਕਨੈਕਟ ਸਕੀਮ’ ਦੇ ਪਹਿਲੇ ਪੜਾਅ ਦਾ ਅੰਤ ਕਰਦਿਆਂ, 44,015 ਸਮਾਰਟਫੋਨ ਵਿਦਿਆਰਥੀਆਂ ਨੂੰ ਵੰਡੇ। ਸਾਲ 2020 ਦੇ ਅੰਤ ਤੱਕ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ 1,74,015 ਸਮਾਰਟ ਫੋਨ ਵੰਡਣ ਦਾ ਆਪਣਾ ਵਾਅਦਾ ਸੂਬਾ ਸਰਕਾਰ ਨੇ ਪੂਰਾ ਕੀਤਾ।

ਵਰਚੁਅਲ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ, ਸੂਬਾ ਸਰਕਾਰ ਦੀ ਇਹ ਪਹਿਲ ਵਿਸ਼ੇਸ਼ ਤੌਰ ‘ਤੇ ਕੋਵਿਡ -19 ਮਹਾਂਮਾਰੀ ਦੇ ਦੌਰਾਨ ਸਰਕਾਰੀ ਸਕੂਲਾ ‘ਚ ਨਿਰਵਿਘਨ ਈ-ਸਿੱਖਿਆ ਨੂੰ ਮਜ਼ਬੂਤ ਕਰਨ ‘ਚ ਮਦਦਗਾਰ ਸਾਬਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 12ਵੀ ਦੇ ਵਿਦਿਆਰਥੀਆਂ ਨੂੰ 1,30,000 ਸਮਾਰਟਫੋਨ ਵੰਡੇ ਗਏ ਸਨ। ਮੁੱਖ ਮੰਤਰੀ ਨੇ ਇਸ ਸਕੀਮ ਦੀ ਘੋਸ਼ਣਾ ਤੋਂ ਬਾਅਦ ਦਾਖਲ ਹੋਣ ਵਾਲੀਆਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਛੇਤੀ ਹੀ 1428 ਸਮਾਰਟਫੋਨ ਦੇਣ ਦਾ ਵਾਅਦਾ ਵੀ ਕੀਤਾ, ਤਾਂ ਜੋ 1946 ਸੀਨੀਅਰ ਸੈਕੰਡਰੀ ਸਕੂਲ ਦੇ 1,75,442 ਵਿਦਿਆਰਥੀਆਂ (88,059) ਨੇ ਇਸ ਸਕੀਮ ਅਧੀਨ ਫੋਨ ਪ੍ਰਾਪਤ ਕੀਤੇ, ਜਿਸ ਦੀ ਕੀਮਤ 87.84 ਕਰੋੜ ਰੁਪਏ ਹੈ। ਇਸ ਮੌਕੇ ਵੀਰਵਾਰ ਨੂੰ ਸੂਬੇ ਦੇ 1101 ਸਕੂਲਾਂ ਵਿੱਚ ਸਮਾਰਟਫੋਨ ਤਕਸੀਮ ਸਮਾਰੋਹ ‘ਚ ਵੱਖ-ਵੱਖ ਮੰਤਰੀ, ਵਿਧਾਇਕ ਅਤੇ ਹੋਰ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।

ਸਰਕਾਰੀ ਸਕੂਲਾਂ ਨੂੰ ਟੈਬਲੇਟ ਵੀ ਕਰਾਏ ਗਏ ਮੁਹਈਆ
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਮੁਕਾਬਲੇ ਪੜ੍ਹਾਈ ਦਾ ਵਧਿਆ ਬੁਨਿਆਦੀ ਢਾਂਚਾ ਮੁਹਈਆ ਕਰਾਉਣ ਲਈ ਆਪਣੇ ਕੀਤੇ ਵਾਅਦੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ, ਸੂਬੇ ਵੱਚ 7842 ਸਕੂਲ ਆਧੁਨਿਕ ਬੁਨਿਆਦੀ ਢਾਂਚੇ ਨਾਲ ਸਮਾਰਟ ਬਣ ਗਏ ਹਨ। ਇਸੇ ਤਰ੍ਹਾਂ ਸਕੂਲ ਸਿੱਖਿਆ ਵਿਭਾਗ ਨੇ ਰਾਜ ਭਰ ਵਿੱਚ 16,589 ਕਲਾਸਰੂਮਾਂ ਨੂੰ ਸਮਾਰਟ ਕਲਾਸਰੂਮਾਂ ਵਿੱਚ ਤਬਦੀਲ ਕਰ ਦਿੱਤਾ ਹੈ। 394 ਸਕੂਲਾਂ ਵਿੱਚ ਚਾਰ ਕਰੋੜ ਰੁਪਏ ਦੀ ਲਾਗਤ ਨਾਲ 3502 ਟੈਬਲੇਟ ਵੀ ਮੁਹੱਈਆ ਕਰਵਾਏ ਗਏ।ਬਹਿਰਹਾਲ ਤੁਹਾਨੂੰ ਦਸ ਦਈਏ ਪੰਜਾਬ ਦੇ ਵਿਦਿਆਰਥੀਆਂ ਲਈ ਨਵੇਂ ਸਾਲ ਮੌਕੇ ਸੂਬਾ ਸਰਕਾਰ ਨੇ ਬਹੁਤ ਵਧਿਆ ਤੋਹਫ਼ਾ ਦਿੱਤਾ ਹੈ, ਜਿਸ ਤੋਂ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਵਧੇਰੇ ਮਦਦ ਮਿਲੇਗੀ।