ਰਿਲਾਇੰਸ ਨੇ ਕਿਸਾਨਾਂ ਖਿਲਾਫ ਲਿਆ ਵੱਡਾ ਫੈਸਲਾ, ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬੀ ਡੈਸਕ :- ਪੰਜਾਬ ‘ਚ ਜੀਓ ਦੇ ਮੋਬਾਈਲ ਟਾਵਰਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਹੁਣ ਰਿਲਾਇੰਸ ਜੀਓ ਇਨਫੋਕਾਮ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਪੱਤਰ ਲਿਖ ਕੇ ਇਸ ਮਾਮਲੇ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੋਬਾਈਲ ਟਾਵਰਾਂ ਦੀ ਤੋੜਫੋੜ ਤੋਂ ਘਟੋ-ਘੱਟ ਡੇਢ ਕਰੋਡ਼ ਉਪਭੋਕਤਾ ਪ੍ਰਭਾਵਿਤ ਹੋਇਆ ਹੈ।

ਪ੍ਰਦਰਸ਼ਨਕਾਰੀ ਕਿਸਾਨਾਂ ਦੀ ਇਸ ਹਰਕਤ ‘ਤੇ ਮੰਗਲਵਾਰ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਜਾਰੀ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਵੀ ਹਰਕਤ ‘ਚ ਆਈ ਹੋਈ ਹੈ। ਸੂਬੇ ‘ਚ ਜੀਓ ਅਤੇ ਰਿਲਾਇੰਸ ਦੇ ਟਾਵਰਾਂ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ। ਟ੍ਰਾਇ ਦੇ ਮੁਤਾਬਿਕ ਪੰਜਾਬ ਦਾ ਇੱਕ ਵੱਡਾ ਹਿੱਸਾ ਜੀਓ ਦੇ ਸਿਮ ਦੀ ਵਰਤੋਂ ਕਰ ਰਿਹਾ ਹੈ। ਕੰਪਨੀ ਨੇ ਕਿਹਾ ਸੂਬੇ ‘ਚ 1561 ਮੋਬਾਈਲ ਟਾਵਰਾਂ ਦੀ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਟਾਵਰਾਂ ਦੀ ਮੁਰਰੰਤ ਕੀਤੀ ਜਾ ਰਹੀ ਹੈ।