ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨਾਸਾਜ਼ !
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਹੈ। ਉਨ੍ਹਾਂ ਦੀ ਸਿਹਤ ਨਾਸਾਜ਼ ਦੱਸੀ ਜਾਂਦੀ ਹੈ। ਬਹਿਰਹਾਲ ਉਨ੍ਹਾਂ ਨੂੰ ਜਾਂਚ ਲਈ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਹੈ, ਜਿਥੇ ਉਨ੍ਹਾਂ ਦੀ ਸਿਹਤ ਜਾਂਚੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ 93 ਸਾਲਾਂ ਪ੍ਰਕਾਸ਼ ਸਿੰਘ ਬਾਦਲ ਇਕਲੌਤੇ ਅਜਿਹੇ ਨੇਤਾ ਹਨ, ਜੋ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਪਦਮ ਵਿਭੂਸ਼ਣ ਸਨਮਾਨ ਵਾਪਸ ਕੀਤਾ ਹੈ। ਉਹ ਇਸ ਫੈਸਲੇ ਲਈ ਸੁਰਖੀਆਂ ‘ਚ ਵੀ ਰਹੇ। ਇੰਨਾ ਹੀ ਨਹੀਂ ਬਾਦਲ ਐਮਰਜੈਂਸੀ ਦੌਰਾਨ ਵਿਰੋਧ ਪ੍ਰਦਰਸ਼ਨ ਕਰਨ ਲਈ ਜੇਲ ਵੀ ਜਾ ਚੁੱਕੇ ਹਨ।

ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਪੰਜਾਬ ਦੇ ਇਕ ਛੋਟੇ ਜਿਹੇ ਪਿੰਡ ਅਬੁਲ ਖੁਰਾਣਾ ਦੇ ਜਾਟ ਸਿੱਖ ਪਰਿਵਾਰ ‘ਚ ਹੋਇਆ। ਇਹ ਪਿੰਡ ਹੁਣ ਪਾਕਿਸਤਾਨ ਵਿੱਚ ਹੈ। ਉਨ੍ਹਾਂ ਨੇ ਕ੍ਰਿਸਚੀਅਨ ਕਾਲਜ, ਲਾਹੌਰ ਤੋਂ ਪੜ੍ਹਾਈ ਕੀਤੀ। ਇਸ ਸਮੇਂ ਦੌਰਾਨ ਉਨ੍ਹਾਂ ਨੇ ਇੱਕ ਸਮਾਜ ਸੇਵਕ ਵਜੋਂ ਆਪਣੇ ਰਾਜਨੀਤਿਕ ਜੀਵਨ ਦੀ ਸ਼ੁਰੂਆਤ ਕੀਤੀ। ਪਹਿਲਾਂ ਪਿੰਡ ਦੇ ਨੇਤਾ ਬਣੇ ਅਤੇ ਫਿਰ ਪੰਜਾਬ ਵਿਧਾਨ ਸਭਾ ‘ਚ ਬਤੌਰ ਕਾਂਗਰਸ ਮੈਂਬਰ ਸ਼ਾਮਲ ਹੋਏ। ਵਿਚਾਰਧਾਰਾ ‘ਚ ਅੰਤਰ ਮਹਿਸੂਸ ਕਰਦਿਆਂ, ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਲ ਹੋ ਗਏ। 1967 ਵਿੱਚ ਵਿਧਾਨ ਸਭਾ ਚੋਣਾਂ ‘ਚ ਬਾਦਲ ਨੂੰ ਕਰਾਰੀ ਹਰ ਮਿਲੀ। ਪਰ ਉਨ੍ਹਾਂ ਨੇ ਹਾਰ ਨਾ ਮੰਨੀ ਅਤੇ 2 ਸਾਲਾਂ ‘ਚ ਹੀ ਮੁੜ ਉਹ ਰਾਜਨੀਤੀ ‘ਚ ਆ ਗਏ।
ਉਹ 1970 ਤੋਂ 1971 ਤੱਕ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਬਣੇ ਰਹੇ। ਇਸ ਟੀਨ ਬਾਅਦ ਉਨ੍ਹਾਂ ਖੇਤੀਬਾੜੀ ਅਤੇ ਸਿੰਚਾਈ ਮੰਤਰੀ ਦਾ ਅਹੁਦਾ ਵੀ ਸੰਭਾਲਿਆ। 1977 ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਿਆ। ਬਾਦਲ 1969 ਤੋਂ 2012 ਤੱਕ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ। ਉਹ 1975 ਤੋਂ 1977 ਦੌਰਾਨ ਜੇਲ ਵੀ ਗਏ। ਇਕ ਵਾਰ ਸੰਵਿਧਾਨ ਦੀ ਕਾਪੀ ਫਾੜਨ ਕਾਰਨ ਵੀ ਉਨ੍ਹਾਂ ਨੂੰ ਜੇਲ੍ਹ ‘ਚ ਰਾਤ ਕੱਟਣੀ ਪਈ ਸੀ। ਇਸ ਤਰ੍ਹਾਂ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਜ਼ਿੰਦਗੀ ਦੇ ਲਗਭਗ 17 ਸਾਲ ਜੇਲ੍ਹ ਵਿੱਚ ਬਿਤਾਏ।
ਸਾਲ 2007 ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਮੁੜ ਪ੍ਰਕਾਸ਼ ਸਿੰਘ ਬਾਦਲ ਸ਼ਾਮਲ ਹੋਏ। ਇਸ ਸਮੇਂ ਦੌਰਾਨ ਚੋਣਾਂ ਹੋਈਆਂ ਅਤੇ ਅਕਾਲੀ ਭਾਜਪਾ ਦਾ ਗਠਨ ਕੀਤਾ ਗਿਆ। ਬਾਦਲ ਇੱਕ ਵਾਰ ਫਿਰ ਮੁੱਖ ਮੰਤਰੀ ਬਣੇ, ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਇਹੋ ਗੱਲ ਸਾਲ 2012 ‘ਚ ਵਾਪਰੀ ਸੀ। ਸਾਲ 2012 ਤੱਕ ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਸਭ ਤੋਂ ਪੁਰਾਣੇ ਮੁੱਖ ਮੰਤਰੀ ਸਨ। ਉਹ ਪਹਿਲੀ ਵਾਰ ਮੁੱਖ ਮੰਤਰੀ ਬਣਨ ਤੇ ਵੀ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਰਹੇ ਸਨ। ਪੰਜਾਬ ਦੀ ਰਾਜਨੀਤੀ ਦੇ ਇਕ ਸੀਨੀਅਰ ਨੇਤਾ ਵਜੋਂ, ਬਾਦਲ ਦਾ ਸਾਰਾ ਰਾਜਨੀਤਿਕ ਜੀਵਨ ਨਿਰਬਲ ਸੀ। ਬਾਦਲ ਨੂੰ 2015 ਵਿੱਚ ਪਦਮ ਵਿਭੂਸ਼ਣ ਤੋਂ ਸਨਮਾਨਿਤ ਕੀਤੇ ਗਏ, ਜਿਸ ਸਨਮਾਨ ਨੂੰ ਕਿਸਾਨਾਂ ਦੇ ਸਮਰਥਨ ‘ਚ ਸਾਬਕਾ ਮੁੱਖ ਮੰਤਰੀ ਨੇ ਵਾਪਸ ਕਰ ਦਿੱਤਾ।