ਅੰਮ੍ਰਿਤਸਰ (ਦਿਹਾਤੀ) ਦੇ ਭਿੰਡੀ ਸੈਦਾਂ ਪੁਲਿਸ ਥਾਣੇ ਵਿੱਚ ਸੋਮਵਾਰ ਤੜਕਸਾਰ ਇੱਕ ਜ਼ੋਰਦਾਰ ਧਮਾਕਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਦੋ ਨੌਜਵਾਨ ਥਾਣੇ ਅੰਦਰ ਕੋਈ ਵਿਸਫੋਟਕ ਚੀਜ਼ ਸੁੱਟ ਕੇ ਫਰਾਰ ਹੋ ਗਏ। ਇਸ ਘਟਨਾ ਕਾਰਨ ਇਮਾਰਤ ਅਤੇ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਹੈ। ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਅੰਮ੍ਰਿਤਸਰ ਦੇ ਭਿੰਡੀ ਸੈਦਾਂ ਥਾਣੇ ‘ਚ ਧਮਾਕਾ: ਮੋਟਰਸਾਈਕਲ ਸਵਾਰਾਂ ਨੇ ਸੁੱਟਿਆ ਵਿਸਫੋਟਕ; ਪੁਲਿਸ ਛਾਉਣੀ ‘ਚ ਤਬਦੀਲ ਇਲਾਕਾ
RELATED ARTICLES


