Sunday, July 7, 2024
HomePunjabi News‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧੀ

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧੀ

ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ ਸਿਸੋਦੀਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ‘ਆਪ’ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਅਦਾਲਤ ਵਿਚ ਅੱਜ ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਮਨੀਸ਼ ਸਿਸੋਦੀਆ ਵੀਡੀਓ ਕਾਨਫਰੰਸਿੰਗ ਜਰੀਏ ਰਾਊਜ਼ ਐਵੇਨਿਊ ਕੋਰਟ ਵਿਚ ਪੇਸ਼ ਹੋਏ।

ਸਿਸੋਦੀਆ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ। ਸੀਬੀਆਈ ਨੇ 23 ਫਰਵਰੀ 2023 ਨੂੰ ਮਨੀਸ਼ ਸਿਸੋਦੀਆ ਨੂੰ ਗਿ੍ਰਫ਼ਤਾਰ ਕੀਤਾ ਸੀ। ਜਦਕਿ ਈਡੀ ਨੇ 9 ਮਾਰਚ 2023 ਨੂੰ ਸੀਬੀਆਈ ਦੀ ਐਫਆਈਆਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਉਨ੍ਹਾਂ ਨੂੰ ਗਿ੍ਰਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ 28 ਫਰਵਰੀ 2023 ਨੂੰ ਦਿੱਲੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ।

RELATED ARTICLES

Most Popular

Recent Comments