ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਲਾਲਜੀਤ ਭੁੱਲਰ ਦੇ ਮਾਮਲੇ ‘ਤੇ ਵਿਰੋਧੀਆਂ ਦੇ ਹਮਲਿਆਂ ਦਾ ਜਵਾਬ ਦਿੰਦਿਆਂ ਧਾਲੀਵਾਲ ਨੇ ਸਵਾਲ ਕੀਤਾ ਕਿ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਰਗੇ ‘ਸਿੱਖਾਂ ਦੇ ਕਾਤਲਾਂ’ ਵਿਰੁੱਧ ਕਦੇ ਕਾਰਵਾਈ ਕਿਉਂ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਦੂਜਿਆਂ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਦਾਗ਼ੀ ਇਤਿਹਾਸ ਵੱਲ ਝਾਤ ਮਾਰਨੀ ਚਾਹੀਦੀ ਹੈ।
ਕਾਂਗਰਸ ‘ਤੇ ਵਰ੍ਹੇ ਕੁਲਦੀਪ ਧਾਲੀਵਾਲ: “ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਬਾਰੇ ਕਿਉਂ ਚੁੱਪ ਹੈ ਕਾਂਗਰਸ?”
RELATED ARTICLES


