ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ ਵਿਖੇ ‘ਡਿਜੀ ਪੰਜਾਬ’ ਪੋਰਟਲ ਲਾਂਚ ਕੀਤਾ। ਇਸ ਡਿਜੀਟਲ ਪਲੇਟਫਾਰਮ ਰਾਹੀਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ 300 ਤੋਂ ਵੱਧ ਨਾਗਰਿਕ ਸੇਵਾਵਾਂ ਇੱਕੋ ਪੋਰਟਲ ਰਾਹੀਂ ਮਿਲ ਸਕਣਗੀਆਂ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ। ਪੋਰਟਲ ਨਾਲ ਲੋਕਾਂ ਨੂੰ ਵੱਖ-ਵੱਖ ਦਫ਼ਤਰਾਂ ਅਤੇ ਪੋਰਟਲਾਂ ਦੇ ਚੱਕਰ ਲਗਾਉਣ ਤੋਂ ਰਾਹਤ ਮਿਲੇਗੀ।
ਬ੍ਰੇਕਿੰਗ: ਅਮਨ ਅਰੋੜਾ ਨੇ ‘ਡਿਜੀ ਪੰਜਾਬ’ ਪੋਰਟਲ ਕੀਤਾ ਲਾਂਚ, ਲੋਕਾਂ ਨੂੰ ਘਰ ਬੈਠੇ ਮਿਲਣਗੀਆਂ 300 ਤੋਂ ਵੱਧ ਸਰਕਾਰੀ ਸੇਵਾਵਾਂ
RELATED ARTICLES


