ਅੰਮ੍ਰਿਤਸਰ: ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਨਸ਼ਾ ਤਸਕਰੀ ਦੇ ਇੱਕ ਵੱਡੇ ਗਰੋਹ ਦਾ ਭਾਂਡਾ ਫੋੜਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 25 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਸਰਹੱਦ ਪਾਰ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ੇ ਦੀ ਸਪਲਾਈ ਕਰਦੇ ਸਨ। ਪੁਲੀਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਬ੍ਰੇਕਿੰਗ: ਅੰਮ੍ਰਿਤਸਰ ਵਿੱਚ 25 ਕਿਲੋ ਹੈਰੋਇਨ ਸਮੇਤ ਤਿੰਨ ਤਸਕਰ ਕਾਬੂ, ਸਰਹੱਦ ਪਾਰ ਨੈੱਟਵਰਕ ਦਾ ਪਰਦਾਫਾਸ਼
RELATED ARTICLES


