ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇੱਕ ਵਾਰ ਫਿਰ ਆਪਣੀ ਹੀ ਸਰਕਾਰ ‘ਤੇ ਤਿੱਖਾ ਸਿਆਸੀ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਗੁਆ ਚੁੱਕੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਨੂੰ ਸਿਰਫ਼ ਵੱਡੇ-ਵੱਡੇ ਵਾਅਦਿਆਂ ਦੀ ਜ਼ਰੂਰਤ ਨਹੀਂ ਹੈ, ਸਗੋਂ ਇੱਕ ਇਮਾਨਦਾਰ ਅਤੇ ਜਵਾਬਦੇਹ ਸਰਕਾਰ ਦੀ ਲੋੜ ਹੈ। ਵਿਧਾਇਕ ਦੇ ਇਸ ਬਿਆਨ ਤੋਂ ਬਾਅਦ ਪਾਰਟੀ ਦੇ ਅੰਦਰੂਨੀ ਹਲਕਿਆਂ ਅਤੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।
ਬ੍ਰੇਕਿੰਗ: ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ; ਕਿਹਾ- ‘ਪੰਜਾਬ ‘ਚ ‘ਆਪ’ ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ’
RELATED ARTICLES


