ਚੰਡੀਗੜ੍ਹ: ਕਪੂਰਥਲਾ ਨਗਰ ਨਿਗਮ ਦੇ ਮੇਅਰ ਚੋਣ ਨੂੰ ਲੈ ਕੇ ਚੱਲ ਰਿਹਾ ਵਿਵਾਦ ਅਜੇ ਜਾਰੀ ਰਹੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਟਲ ਗਈ ਹੈ ਅਤੇ ਅਦਾਲਤ ਨੇ ਅਗਲੀ ਸੁਣਵਾਈ ਲਈ 8 ਦਸੰਬਰ 2026 ਦੀ ਤਰੀਕ ਮਿੱਥੀ ਹੈ। ਜ਼ਿਕਰਯੋਗ ਹੈ ਕਿ 8 ਜੁਲਾਈ 2026 ਨੂੰ ਹੋਈਆਂ ਚੋਣਾਂ ਨੂੰ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ 26 ਕਾਂਗਰਸੀ ਕੌਂਸਲਰਾਂ ਨੇ ਚੁਣੌਤੀ ਦਿੱਤੀ ਸੀ ਅਤੇ ਚੋਣਾਂ ਵਿੱਚ ਗੜਬੜੀ ਦਾ ਦੋਸ਼ ਲਾਉਂਦਿਆਂ ਸਮੁੱਚੀ ਪ੍ਰਕਿਰਿਆ ਰੱਦ ਕਰਨ ਦੀ ਮੰਗ ਕੀਤੀ ਹੈ।
ਬ੍ਰੇਕਿੰਗ: ਕਪੂਰਥਲਾ ਮੇਅਰ ਚੋਣ ਵਿਵਾਦ ‘ਤੇ ਹਾਈਕੋਰਟ ਦਾ ਫੈਸਲਾ ਟਲਿਆ
RELATED ARTICLES


