HomePunjabi NewsLiberal Breakingਬ੍ਰੇਕਿੰਗ: ਕੇਜਰੀਵਾਲ ਨੂੰ ਮਿਲੀ ਧਮਕੀ 'ਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਬਿਆਨ;...

ਬ੍ਰੇਕਿੰਗ: ਕੇਜਰੀਵਾਲ ਨੂੰ ਮਿਲੀ ਧਮਕੀ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਬਿਆਨ; ਕਿਹਾ- ‘ਤਾਰਾਂ ਲਾਰੈਂਸ ਗੈਂਗ ਤੇ ਹਰਿਆਣਾ ਨਾਲ ਜੁੜੀਆਂ, ਇਹ ਭਾਜਪਾ ਦੀ ਸਾਜ਼ਿਸ਼’

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੀਮਾ ਨੇ ਕਿਹਾ ਕਿ ਧਮਕੀ ਦੇਣ ਵਾਲੇ ਦੀਆਂ ਤਾਰਾਂ ਲਾਰੈਂਸ ਬਿਸ਼ਨੋਈ ਗੈਂਗ ਅਤੇ ਭਾਜਪਾ ਸ਼ਾਸਿਤ ਸੂਬੇ ਹਰਿਆਣਾ ਨਾਲ ਜੁੜਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਭਾਜਪਾ ਦੀ ਡੂੰਘੀ ਸਾਜ਼ਿਸ਼ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਨ ਸਰਕਾਰ ਇਸ ਗੰਭੀਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਏਗੀ ਅਤੇ ਪੰਜਾਬ ਦੇ ਅਮਨ-ਕਾਨੂੰਨ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

RELATED ARTICLES

Most Popular

Recent Comments