ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਕੋਈ ਵੀ ਦਿਨ ਤੈਅ ਕਰਕੇ ਆਪਣੇ ਪਰਿਵਾਰ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ। ਜਥੇਦਾਰ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਦੀ ਹਾਜ਼ਰੀ ਵਿੱਚ ਸੁਖਬੀਰ ਬਾਦਲ ਇਹ ਕਹਿ ਦੇਣ ਕਿ ਉਨ੍ਹਾਂ ਖ਼ਿਲਾਫ਼ ਫ਼ੈਸਲਾ ਸਾਜ਼ਿਸ਼ ਤਹਿਤ ਲਿਆ ਗਿਆ ਸੀ। ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ 2 ਦਸੰਬਰ ਦਾ ਫ਼ੈਸਲਾ ਪੂਰੀ ਤਰ੍ਹਾਂ ਸਿੱਖ ਮਰਿਆਦਾ ਅਨੁਸਾਰ ਲਿਆ ਗਿਆ ਸੀ ਅਤੇ ਜੇਕਰ ਕੋਈ ਖਾਮੀ ਨਿਕਲਦੀ ਹੈ ਤਾਂ ਪੰਥ ਉਨ੍ਹਾਂ ਨੂੰ ਜੋ ਵੀ ਸਜ਼ਾ ਲਗਾਏਗਾ, ਉਹ ਭੁਗਤਣ ਲਈ ਤਿਆਰ ਹਨ।
ਬ੍ਰੇਕਿੰਗ: ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ; ਕਿਹਾ- ‘ਪਰਿਵਾਰ ਸਮੇਤ ਅਕਾਲ ਤਖ਼ਤ ਸਾਹਿਬ ਆ ਕੇ ਕਹਿਣ ਕਿ ਫ਼ੈਸਲਾ ਸਾਜ਼ਿਸ਼ ਤਹਿਤ ਹੋਇਆ
RELATED ARTICLES


