ਚੰਡੀਗੜ੍ਹ/ਮਾਨਸਾ: ਉੱਘੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਮਾਨਸਾ ਵਿੱਚ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ‘ਸ਼ਹੀਦ’ ਕਰਾਰ ਦਿੱਤਾ ਹੈ। ਐਤਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਝੋਟਾ ਦੀ ਤਸਵੀਰ ਸਾਂਝੀ ਕਰਦਿਆਂ ਦਿਲਜੀਤ ਨੇ ਲਿਖਿਆ, “ਸ਼ਹੀਦ ਪਰਵਿੰਦਰ ਸਿੰਘ। ਦੁੱਖ ਦੀ ਇਸ ਘੜੀ ਵਿੱਚ ਪੂਰਾ ਪੰਜਾਬ ਪਰਿਵਾਰ ਦੇ ਨਾਲ ਹੈ। ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।” ਦਿਲਜੀਤ ਵੱਲੋਂ ਪਰਿਵਾਰ ਦੇ ਹੱਕ ‘ਚ ਆਵਾਜ਼ ਬੁਲੰਦ ਕਰਨ ਨਾਲ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੁਹਿੰਮ ਨੂੰ ਹੋਰ ਬਲ ਮਿਲਿਆ ਹੈ।
ਬ੍ਰੇਕਿੰਗ: ਦਿਲਜੀਤ ਦੋਸਾਂਝ ਨੇ ਪਰਵਿੰਦਰ ਝੋਟਾ ਨੂੰ ਐਲਾਨਿਆ ‘ਸ਼ਹੀਦ’; ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਕੀਤੀ ਇਨਸਾਫ਼ ਦੀ ਮੰਗ
RELATED ARTICLES


