ਅੰਮ੍ਰਿਤਸਰ: ਸਾਲ 2026 ਦੀ ਸ਼ੁਰੂਆਤ ਮੌਕੇ ਅੱਜ ਤੜਕੇ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਦਾ ਹੜ੍ਹ ਉਮੜ ਪਿਆ। ਕੜਾਕੇ ਦੀ ਠੰਢ ਅਤੇ ਮੀਂਹ ਦੇ ਬਾਵਜੂਦ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਸੰਗਤਾਂ ਨੇ ਨਵੇਂ ਸਾਲ ਦੀ ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਗੁਰੂ ਨਗਰੀ ਵਿੱਚ ਇਸ ਮੌਕੇ ਸ਼ਰਧਾ ਅਤੇ ਉਤਸ਼ਾਹ ਦਾ ਅਨੋਖਾ ਸੰਗਮ ਦੇਖਣ ਨੂੰ ਮਿਲਿਆ।
ਬ੍ਰੇਕਿੰਗ : ਨਵੇਂ ਸਾਲ 2026 ਦੀ ਆਮਦ ‘ਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈਆਂ ਸੰਗਤਾਂ
RELATED ARTICLES


