HomePunjabi NewsLiberal Breakingਬ੍ਰੇਕਿੰਗ: ਨਸ਼ਿਆਂ ਦੇ ਮੁੱਦੇ 'ਤੇ ਅਮਿਤ ਸ਼ਾਹ ਨੇ 'ਆਪ' ਸਰਕਾਰ ਨੂੰ ਘੇਰਿਆ;...

ਬ੍ਰੇਕਿੰਗ: ਨਸ਼ਿਆਂ ਦੇ ਮੁੱਦੇ ‘ਤੇ ਅਮਿਤ ਸ਼ਾਹ ਨੇ ‘ਆਪ’ ਸਰਕਾਰ ਨੂੰ ਘੇਰਿਆ; ਬਾਕੀ 2 ਕੇਸ ਵੀ CBI ਨੂੰ ਸੌਂਪਣ ਦੀ ਕੀਤੀ ਮੰਗ

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੇ ਗੰਭੀਰ ਮੁੱਦੇ ’ਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਨੂੰ ਨਸ਼ਿਆਂ ਨਾਲ ਜੁੜੇ ਬਾਕੀ ਦੋ ਮਾਮਲੇ ਵੀ ਕੇਂਦਰੀ ਜਾਂਚ ਬਿਊਰੋ (CBI) ਦੇ ਹਵਾਲੇ ਕਰ ਦੇਣੇ ਚਾਹੀਦੇ ਹਨ। ਅਮਿਤ ਸ਼ਾਹ ਨੇ ਸੂਬਾ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਪੰਜਾਬ ਸਰਕਾਰ ਨੇ ਪੀ.ਆਈ.ਟੀ. ਐਨ.ਡੀ.ਪੀ.ਐਸ. (PIT NDPS) ਕਾਨੂੰਨ ਤਹਿਤ ਹੁਣ ਤੱਕ ਇੱਕ ਵੀ ਕੇਸ ਦਰਜ ਕਿਉਂ ਨਹੀਂ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਖ਼ਤ ਕਾਨੂੰਨ ਤਹਿਤ ਮੁਲਜ਼ਮਾਂ ਨੂੰ ਜ਼ਮਾਨਤ ਮਿਲਣੀ ਬੇਹੱਦ ਮੁਸ਼ਕਲ ਹੁੰਦੀ ਹੈ, ਇਸ ਲਈ ਨਸ਼ਾ ਤਸਕਰਾਂ ਖਿਲਾਫ਼ ਇਸ ਦੀ ਸਖ਼ਤੀ ਨਾਲ ਵਰਤੋਂ ਹੋਣੀ ਚਾਹੀਦੀ ਹੈ।

RELATED ARTICLES

Most Popular

Recent Comments