ਮਾਨਸਾ: ਨਸ਼ਿਆਂ ਖ਼ਿਲਾਫ਼ ਜੰਗ ਲੜਦਿਆਂ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਭਲਕੇ 8 ਨਵੰਬਰ ਨੂੰ ਦੁਪਹਿਰ 12 ਤੋਂ 1 ਵਜੇ ਦੇ ਦਰਮਿਆਨ ਮਾਨਸਾ ਵਿਖੇ ਕੀਤਾ ਜਾਵੇਗਾ। ਪੀਜੀਆਈ ਚੰਡੀਗੜ੍ਹ ਵਿਖੇ ਉਨ੍ਹਾਂ ਦਾ ਪੋਸਟਮਾਰਟਮ ਮੁਕੰਮਲ ਹੋ ਚੁੱਕਾ ਹੈ ਅਤੇ ਮ੍ਰਿਤਕ ਦੇਹ ਭਲਕੇ ਸਵੇਰੇ ਮਾਨਸਾ ਲਿਆਂਦੀ ਜਾਵੇਗੀ। ਇਸੇ ਦੌਰਾਨ ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਭਾਵੁਕ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਪਵਿੱਤਰ ਮੌਕੇ ਹਰ ਨੌਜਵਾਨ ਨਸ਼ਿਆਂ ਨੂੰ ਤਿਆਗਣ ਅਤੇ ਇਨ੍ਹਾਂ ਤੋਂ ਦੂਰ ਰਹਿਣ ਦਾ ਪ੍ਰਣ ਲਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਇਹ ਕਦਮ ਹੀ ਉਨ੍ਹਾਂ ਦੇ ਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਬ੍ਰੇਕਿੰਗ: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਭਲਕੇ ਮਾਨਸਾ ‘ਚ ਹੋਵੇਗਾ; ਪਿਤਾ ਭੀਮ ਸਿੰਘ ਨੇ ਨੌਜਵਾਨਾਂ ਨੂੰ ਨਸ਼ੇ ਛੱਡਣ ਦੀ ਕੀਤੀ ਭਾਵੁਕ ਅਪੀਲ
RELATED ARTICLES


