ਚੰਡੀਗੜ੍ਹ: ਪੰਜਾਬ ਸਰਕਾਰ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਕੰਪਿਊਟਰ ਅਧਿਆਪਕਾਂ (PICTES) ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਕੰਪਿਊਟਰ ਅਧਿਆਪਕਾਂ ਦੇ ਮਹਿੰਗਾਈ ਭੱਤੇ (DA) ਵਿੱਚ 40 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ ਗਿਆ ਹੈ। ਇਸ ਵਾਧੇ ਨਾਲ ਉਨ੍ਹਾਂ ਦਾ ਡੀ.ਏ. ਹੁਣ 181% ਤੋਂ ਵਧ ਕੇ 221% ਹੋ ਗਿਆ ਹੈ, ਜਿਸ ਦਾ ਸਿੱਧਾ ਲਾਭ ਸੂਬੇ ਦੇ 6,507 ਮੁਲਾਜ਼ਮਾਂ ਨੂੰ ਮਿਲੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਦੱਸਿਆ ਕਿ ਸਮੱਗਰ ਸਿੱਖਿਆ ਤਹਿਤ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ, ਜਿਨ੍ਹਾਂ ਦੀਆਂ ਸੇਵਾਵਾਂ ਕੁਝ ਸਮਾਂ ਪਹਿਲਾਂ ਰੈਗੂਲਰ ਕੀਤੀਆਂ ਗਈਆਂ ਸਨ, ਨੂੰ ਵੀ ਹੁਣ ਤਨਖ਼ਾਹ ਸਬੰਧੀ ਬਣਦੇ ਲਾਭ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਬ੍ਰੇਕਿੰਗ: ਪੰਜਾਬ ਸਰਕਾਰ ਦਾ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ; ਮਹਿੰਗਾਈ ਭੱਤੇ (DA) ‘ਚ 40% ਦਾ ਇਤਿਹਾਸਕ ਵਾਧਾ
RELATED ARTICLES


