ਚੰਡੀਗੜ੍ਹ: ਪੰਜਾਬ ਸਰਕਾਰ ਮਹਿੰਗਾਈ ਭੱਤੇ (DA) ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਸੁਪਰੀਮ ਕੋਰਟ ਪਹੁੰਚ ਗਈ ਹੈ। ਸਰਕਾਰ ਨੇ ਅਦਾਲਤ ਵਿੱਚ ਕਿਹਾ ਕਿ ₹14,191 ਕਰੋੜ ਦੀ ਰਕਮ 15 ਦਿਨਾਂ ਦੇ ਅੰਦਰ ਅਦਾ ਕਰਨਾ ਸੰਭਵ ਨਹੀਂ ਹੈ। ਸਰਕਾਰ ਨੇ ਇਹ ਵੀ ਦਲੀਲ ਦਿੱਤੀ ਕਿ ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਨੂੰ ਕੇਂਦਰ ਸਰਕਾਰ ਦੇ ਮੁਕਾਬਲੇ ਵੱਧ ਤਨਖਾਹ ਦਿੱਤੀ ਜਾ ਰਹੀ ਹੈ। DA ਦੇ ਬਕਾਏ ਨੂੰ ਲੈ ਕੇ ਚੱਲ ਰਹੇ ਮਾਮਲੇ ਵਿੱਚ ਸਰਕਾਰ ਵੱਲੋਂ ਅਦਾਲਤ ਤੋਂ ਰਾਹਤ ਦੀ ਮੰਗ ਕੀਤੀ ਗਈ ਹੈ।
ਬ੍ਰੇਕਿੰਗ: ਪੰਜਾਬ ਸਰਕਾਰ DA ਮਾਮਲੇ ’ਚ ਸੁਪਰੀਮ ਕੋਰਟ ਪਹੁੰਚੀ, ਕਿਹਾ- 15 ਦਿਨਾਂ ’ਚ ₹14,191 ਕਰੋੜ ਦੇਣਾ ਸੰਭਵ ਨਹੀਂ
RELATED ARTICLES


