More
    HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਜੁਲਾਈ ਨੂੰ ਪੰਜਾਬ ਸਰਕਾਰ ਦੀ...

    ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਜੁਲਾਈ ਨੂੰ ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਤਲਬ; ਕਈ ਵੱਡੇ ਫੈਸਲਿਆਂ ‘ਤੇ ਲੱਗੇਗੀ ਮੋਹਰ

    ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਉਂਦੀ 1 ਜੁਲਾਈ ਨੂੰ ਪੰਜਾਬ ਕੈਬਨਿਟ ਦੀ ਇੱਕ ਅਹਿਮ ਅਤੇ ਹੰਗਾਮੀ ਮੀਟਿੰਗ ਸੱਦੀ ਗਈ ਹੈ। ਇਹ ਉੱਚ ਪੱਧਰੀ ਬੈਠਕ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ, ਜਿਸ ਵਿੱਚ ਸਾਰੇ ਨਵੇਂ ਨਿਯੁਕਤ ਮੰਤਰੀ ਅਤੇ ਉੱਚ ਅਧਿਕਾਰੀ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ, 1 ਜੁਲਾਈ ਤੋਂ ਸੂਬੇ ਵਿੱਚ ਲਾਗੂ ਹੋ ਰਹੀ ਨਵੀਂ ‘ਗ੍ਰਾਮ ਜੀ’ ਯੋਜਨਾ, ਮੌਜੂਦਾ ਸਿਆਸੀ ਘਟਨਾਕ੍ਰਮ, ਮੁਲਾਜ਼ਮਾਂ ਦੇ ਮਸਲਿਆਂ ਅਤੇ ਸੂਬੇ ਦੇ ਵਿਕਾਸ ਪ੍ਰੋਜੈਕਟਾਂ ਸਮੇਤ ਕਈ ਅਹਿਮ ਏਜੰਡਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

    RELATED ARTICLES

    Most Popular

    Recent Comments