HomePunjabi NewsLiberal Breakingਬ੍ਰੇਕਿੰਗ: CBSE ਨੇ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 2027 ਦੀ ਡੇਟਸ਼ੀਟ...

ਬ੍ਰੇਕਿੰਗ: CBSE ਨੇ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 2027 ਦੀ ਡੇਟਸ਼ੀਟ ਕੀਤੀ ਜਾਰੀ; 16 ਫਰਵਰੀ ਤੋਂ ਸ਼ੁਰੂ ਹੋਣਗੇ ਪੇਪਰ

ਨਵੀਂ ਦਿੱਲੀ: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਨੇ 2027 ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ। ਬੋਰਡ ਵੱਲੋਂ ਅੱਜ ਜਾਰੀ ਕੀਤੀ ਗਈ ਡੇਟਸ਼ੀਟ ਅਨੁਸਾਰ, ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 16 ਫਰਵਰੀ 2027 ਤੋਂ ਸ਼ੁਰੂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 9 ਮਾਰਚ ਤੱਕ ਚੱਲਣਗੀਆਂ, ਜਦਕਿ 12ਵੀਂ ਦੀਆਂ ਪ੍ਰੀਖਿਆਵਾਂ 9 ਅਪ੍ਰੈਲ ਨੂੰ ਸਮਾਪਤ ਹੋਣਗੀਆਂ। ਸਾਰੇ ਪੇਪਰ ਸਵੇਰ ਦੀ ਸ਼ਿਫਟ ਵਿੱਚ 10:30 ਵਜੇ ਸ਼ੁਰੂ ਹੋਣਗੇ। ਵਿਦਿਆਰਥੀ ਆਪਣੀ ਡੇਟਸ਼ੀਟ CBSE ਦੀ ਅਧਿਕਾਰਤ ਵੈੱਬਸਾਈਟ cbse.gov.in ਤੋਂ ਡਾਊਨਲੋਡ ਕਰ ਸਕਦੇ ਹਨ। ਇਸ ਵਾਰ 10ਵੀਂ ਦੇ 83 ਅਤੇ 12ਵੀਂ ਦੇ 121 ਵਿਸ਼ਿਆਂ ਦੀਆਂ ਪ੍ਰੀਖਿਆਵਾਂ ਲਈਆਂ ਜਾਣਗੀਆਂ।

RELATED ARTICLES

Most Popular

Recent Comments