ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਾਰਟੀ ਹਾਈਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦਿੱਤੀ ਸੀ। ਚੰਨੀ ਮੁਤਾਬਕ ਉਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਇਮਤਿਹਾਨ ਦੇਣਾ ਸੀ, ਜਿਸ ਕਾਰਨ ਉਹ ਬੁੱਧਵਾਰ ਨੂੰ ਦਿੱਲੀ ਵਿੱਚ ਹੋਈ CWC ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹਾਈਕਮਾਨ ਨੂੰ ਪਹਿਲਾਂ ਹੀ ਜਾਣਕਾਰੀ ਦਿੱਤੀ ਗਈ ਸੀ।
ਬ੍ਰੇਕਿੰਗ: CWC ਮੀਟਿੰਗ ਤੋਂ ਗੈਰ-ਹਾਜ਼ਰੀ ਲਈ ਹਾਈਕਮਾਨ ਨੇ ਦਿੱਤੀ ਸੀ ਇਜਾਜ਼ਤ: ਚਰਨਜੀਤ ਚੰਨੀ
RELATED ARTICLES


