ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮਾਣਹਾਨੀ ਦੇ ਇਕ ਮਾਮਲੇ ਵਿੱਚ ਚੰਡੀਗੜ੍ਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਵਕੀਲ ਨੇ ਪਾਰਟੀ ਦੀ ਰੈਲੀ ਦਾ ਹਵਾਲਾ ਦਿੰਦਿਆਂ ਹਾਜ਼ਰੀ ਤੋਂ ਛੋਟ ਮੰਗੀ। ਅਦਾਲਤ ਨੇ ਇਸ ਬੇਨਤੀ ਨੂੰ ਪ੍ਰਵਾਨ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 15 ਅਪ੍ਰੈਲ ਲਈ ਤੈਅ ਕੀਤੀ ਹੈ। ਇਸ ਕੇਸ ਨੇ ਸਿਆਸੀ ਹਲਕਿਆਂ ਵਿੱਚ ਕਾਫੀ ਚਰਚਾ ਛੇੜੀ ਹੋਈ ਹੈ।
ਮਾਣਹਾਨੀ ਕੇਸ: ਚੰਡੀਗੜ੍ਹ ਅਦਾਲਤ ‘ਚ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, 15 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ
RELATED ARTICLES


