ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਸਨੌਰ ਵਿਖੇ ₹76.60 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਵਿੱਚ ₹49.60 ਕਰੋੜ ਸੜਕਾਂ ਦੇ ਨਵੀਨੀਕਰਨ ਅਤੇ ₹27 ਕਰੋੜ ਨਹਿਰਾਂ ਦੀ ਕੰਕਰੀਟ ਲਾਈਨਿੰਗ ਲਈ ਖ਼ਰਚੇ ਜਾਣਗੇ। ਇਸ ਉਪਰਾਲੇ ਨਾਲ 83 ਪਿੰਡਾਂ ਦੇ 40 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲੇਗਾ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸਨੌਰ ਹਲਕੇ ਨੂੰ ਸੀਐਮ ਮਾਨ ਦਾ ਵੱਡਾ ਤੋਹਫ਼ਾ: ₹76.60 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ; 83 ਪਿੰਡਾਂ ਨੂੰ ਮਿਲੇਗਾ ਵੱਡਾ ਲਾਭ
RELATED ARTICLES


