ਫ਼ਿਰੋਜ਼ਪੁਰ: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਹੁਸੈਨੀਵਾਲਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਦੀਆਂ ਸਮਾਧੀਆਂ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖ ਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।
ਸ਼ਹੀਦੀ ਦਿਹਾੜਾ 2026: ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਰਾਜ ਪੱਧਰੀ ਸਮਾਗਮ; ਸੀਐਮ ਭਗਵੰਤ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
RELATED ARTICLES


