HomePunjabi NewsLiberal Breakingਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡਾ ਫੈਸਲਾ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡਾ ਫੈਸਲਾ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੀਐਮ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਕੀਤਾ ਐਲਾਨ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਸਿੱਖ ਜਥੇਬੰਦੀਆਂ ਦੀ ਹੰਗਾਮੀ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ‘ਗੁਰੂ ਦੋਖੀ’ ਅਤੇ ‘ਖ਼ਾਲਸਾ ਪੰਥ ਵਿਰੋਧੀ’ ਐਲਾਨ ਦਿੱਤਾ ਹੈ। ਇਤਰਾਜ਼ਯੋਗ ਵੀਡੀਓ ਦੀ ਫੋਰੈਂਸਿਕ ਰਿਪੋਰਟ ਸਹੀ ਪਾਏ ਜਾਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਜਥੇਦਾਰ ਨੇ ਸਮੁੱਚੇ ਸਿੱਖ ਜਗਤ ਨੂੰ ਮੁੱਖ ਮੰਤਰੀ ਦਾ ਸਮਾਜਿਕ ਅਤੇ ਸਿਆਸੀ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ, ਜਿਸ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡਾ ਭੂਚਾਲ ਆ ਗਿਆ ਹੈ।

RELATED ARTICLES

Most Popular

Recent Comments