More
    HomePunjabi Newsਉਤਰ ਪ੍ਰਦੇਸ਼ ’ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਗਈ...

    ਉਤਰ ਪ੍ਰਦੇਸ਼ ’ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਗਈ ਜਾਨ

    ਦੋ ਦਰਜਨ ਦੇ ਲਗਭਗ ਵਿਅਕਤੀ ਹੋਏ ਗੰਭੀਰ ਰੂਪ ਵਿਚ ਜ਼ਖਮੀ

    ਲਖਨਊ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿਚ ਅੱਜ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ ਅਤੇ ਇਸ ਹਾਦਸੇ ’ਚ ਦਸ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਦਕਿ 19 ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਅਨੁਸਾਰ ਮੇਜਾ ਵਿਚ ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇਅ ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਸ਼ਰਧਾਲੂਆਂ ਨਾਲ ਭਰੀ ਬੋਲੇਰੋ ਅਤੇ ਬੱਸ ਵਿਚਕਾਰ ਸਿੱਧੀ ਟੱਕਰ ਹੋ ਗਈ ਹੈ।

    ਇਸ ਹਾਦਸੇ ਵਿਚ ਬੋਲੈਰੋ ਵਿਚ ਸਵਾਰ ਸਾਰੇ 10 ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਸਾਰੇ ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਬੋਲੇਰੋ ਵਿਚ ਯਾਤਰਾ ਕਰ ਰਹੇ ਸਾਰੇ 10 ਸ਼ਰਧਾਲੂ ਸੰਗਮ ਇਸ਼ਨਾਨ ਲਈ ਜਾ ਰਹੇ ਸਨ। ਇਸ ਹਾਦਸੇ ਵਿਚ, ਸੰਗਮ ਵਿਚ ਇਸ਼ਨਾਨ ਕਰਨ ਤੋਂ ਬਾਅਦ ਵਾਰਾਣਸੀ ਜਾ ਰਹੀ ਬੱਸ ਵਿਚ ਸਵਾਰ 19 ਸ਼ਰਧਾਲੂ ਵੀ ਜ਼ਖਮੀ ਹੋ ਗਏ। ਬੱਸ ਵਿਚ ਸਫ਼ਰ ਕਰਨ ਵਾਲੇ ਸਾਰੇ ਸ਼ਰਧਾਲੂ ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਸ ਭਿਆਨਕ ਹਾਦਸੇ ’ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

    RELATED ARTICLES

    Most Popular

    Recent Comments