ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ 1100 ਹੈਲਪਲਾਈਨ ਨੰਬਰ, ਜਾਣੋ ਕਿਸਨੂੰ ਹੋਵੇਗਾ ਫ਼ਾਇਦਾ

ਪੰਜਾਬ ਸਰਕਾਰ ਇਹਨੀ ਦਿਨੀ ਪੁਰੀ ਤਰ੍ਹਾਂ ਸਰਗਰਮ ਹੈ। ਸੇਵਾ ਕੇਂਦਰਾਂ ਅਤੇ ਹੋਰ ਆਨਲਾਈਨ ਸਹੂਲਤਾਂ ਲੋਕਾਂ ਨੂੰ ਮੁਹਈਆ ਕਰਵਾਉਣ ਲਈ ਨਵੀਆਂ ਸਕੀਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸੇ ਦੇ ਚਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੈਰ ਐਮਰਜੈਂਸੀ ਸ਼ਿਕਾਇਤ ਨਿਪਟਾਰੇ ਅਤੇ ਸਰਕਾਰੀ ਸੇਵਾਵਾਂ ਲਈ 1100 ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ । ਇਸ ਨੰਬਰ ਨਾਲ ਆਮ ਲੋਕਾਂ ਨੂੰ ਕਾਫੀ ਸਹੂਲਤ ਹੋਵੇਗੀ ਅਤੇ ਉਹ ਸਰਕਾਰੀ ਸੇਵਾਵਾਂ ਦਾ ਲਾਭ ਉਠਾ ਸਕਣਗੇ। ਨਾਲ ਹੀ ਕੋਵਿਡ 19 ਦੇ ਚਲਦੇ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਸਾਰੇ ਸਰਕਾਰੀ ਕਾਲਜਾਂ ਲਈ ਆਨਲਾਈਨ ਰਾਜ ਦਾਖਲਾ ਪੋਰਟਲ ਵੀ ਲਾਂਚ ਕੀਤਾ ਗਿਆ ਹੈ । ਜਿਸ ਨਾਲ ਵਿਦਿਆਰਥੀਆਂ ਨੂੰ ਕਾਫੀ ਫਾਇਦਾ ਹੋਵੇਗਾ ਅਤੇ ਉਹ ਘਰ ਬੈਠੇ ਹੀ ਦਾਖਲਾ ਕਰਵਾ ਸਕਣਗੇ ।

MUST READ