More
    HomePunjabi Newsਆਤਿਸ਼ੀ ਸਮੇਤ 13 ‘ਆਪ’ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ’ਚੋਂ ਕੀਤਾ ਗਿਆ...

    ਆਤਿਸ਼ੀ ਸਮੇਤ 13 ‘ਆਪ’ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ’ਚੋਂ ਕੀਤਾ ਗਿਆ ਸਸਪੈਂਡ

    ‘ਆਪ’ ਵਿਧਾਇਕ ਐਲ ਜੀ ਦੇ ਭਾਸ਼ਣ ਦੌਰਾਨ ਕਰ ਰਹੇ ਸਨ ਹੰਗਾਮਾ

    ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਦੇ ਦੂਜੇ ਦਿਨ ਅੱਜ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਸਮੇਤ 13 ‘ਆਪ’ ਵਿਧਾਇਕਾਂ ਨੂੰ ਪੂਰੇ ਦਿਨ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਮਾਰਸ਼ਲਾਂ ਨੇ ਸਾਰੇ ਸਸਪੈਂਡ ਕੀਤੇ ਗਏ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕਰ ਦਿੱਤਾ। ਆਮ ਆਦਮੀ ਪਾਰਟੀ ਦੇ ਵਿਧਾਇਕ ਐਲ ਜੀ ਵੀ ਕੇ ਸਕਸੈਨਾ ਦੇ ਭਾਸ਼ਣ ਦੌਰਾਨ ਹੰਗਾਮਾ ਕਰ ਰਹੇ ਸਨ। ਇਸੇ ਦੌਰਾਨ ਜਵਾਬ ’ਚ ਭਾਜਪਾ ਵਿਧਾਇਕਾਂ ਨੇ ਸਦਨ ’ਚ ਮੋਦੀ-ਮੋਦੀ ਦੇ ਨਾਅਰੇ ਲਗਾਏ।

    ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ’ਚ ਨਵੀਂ ਬਣੀ ਭਾਜਪਾ ਸਰਕਾਰ ਵੱਲੋਂ ਕੈਗ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਗਲਤ ਸ਼ਰਾਬ ਨੀਤੀ ਕਾਰਨ ਦਿੱਲੀ ਨੂੰ 2026 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

    RELATED ARTICLES

    Most Popular

    Recent Comments