ਸਹੁੰ ਚੁੱਕ ਸਮਾਗਮ ਦੌਰਾਨ ਪਿ੍ਰਅੰਕਾ ਗਾਂਧੀ ਵਾਡਰਾ ਵੀ ਰਹੀ ਮੌਜੂਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਸਮੇਤ ਅੱਜ 14 ਮੈਂਬਰਾਂ ਨੇ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਇਨ੍ਹਾਂ ਸਾਰੇ ਮੈਂਬਰਾਂ ਨੂੰ ਸੰਸਦ ਭਵਨ ਦੀ ਨਵੀਂ ਇਮਾਰਤ ਵਿਚ ਸਹੁੰ ਚੁਕਾਈ।
ਧਿਆਨ ਰਹੇ ਕਿ ਸੋਨੀਆ ਗਾਂਧੀ ਪਹਿਲੀ ਵਾਰ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣੇ ਹਨ ਅਤੇ ਉਨ੍ਹਾਂ ਉਪਰਲੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੇ ਸਦਨ ਦੇ ਆਗੂ ਪਿਊਸ਼ ਗੋਇਲ ਅਤੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ ਦੀ ਮੌਜੂਦਗੀ ’ਚ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਦੌਰਾਨ ਸੋਨੀਆ ਗਾਂਧੀ ਦੇ ਨਾਲ ਉਨ੍ਹਾਂ ਦੀ ਬੇਟੀ ਪਿ੍ਰਅੰਕਾ ਗਾਂਧੀ ਵਾਡਰਾ ਵੀ ਮੌਜੂਦ ਸੀ।